ਚੰਡੀਗੜ੍ਹ- ਬੀਬੀਐਮਬੀ ਦੀ ਮੀਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ, ਜਿਸ ‘ਚ ਕਿਹਾ ਹੈ ਕਿ ਪੰਜਾਬ ਬੀਬੀਐਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ। ਇਹ ਮੀਟਿੰਗ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਰੈਗੂਲੇਸ਼ਨ 1976 ਦੀ ਧਾਰਾ 7 ਦੇ ਤਹਿਤ, ਬੀਬੀਐਮਬੀ ਦੀ ਮੀਟਿੰਗ ਤੈਅ ਕਰਨ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਬੀਬੀਐਮਬੀ ਸਹੀ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ, ਅਸੀਂ ਮੀਟਿੰਗ ਦਾ ਹਿੱਸਾ ਨਹੀਂ ਹੋਵਾਂਗੇ। ਇੱਥੇ ਦੱਸ ਦੇਈਏ ਕਿ ਮੀਟਿੰਗ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਇੱਕ ਪੱਤਰ ਭੇਜ ਕੇ ਮੀਟਿੰਗ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ।