Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ਵਿਚ ਲੱਗਣਗੇ ਸੋਲਰ ਪੰਪ

ਪੰਜਾਬ ਸਰਕਾਰ ਦਾ ਵੱਡਾ ਕਦਮ, ਸੂਬੇ ਭਰ ਵਿਚ ਲੱਗਣਗੇ ਸੋਲਰ ਪੰਪ

ਚੰਡੀਗੜ੍ਹ : ਖੇਤੀ ਸੈਕਟਰ ਵਿਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸੂਬੇ ਵਿਚ ਖੇਤੀਬਾੜੀ ਵਾਸਤੇ ਮੈਸਰਜ਼ ਏ.ਵੀ.ਆਈ. ਐਪਲਾਇੰਸਜ਼ ਪ੍ਰਾਈਵੇਟ ਲਿਮਟਿਡ, ਮੈਸਰਜ਼ ਪੀ.ਵੀ. ਪਾਵਰ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਹਿਮਾਲੀਅਨ ਸੋਲਰ ਪ੍ਰਾਈਵੇਟ ਲਿਮਟਿਡ ਨੂੰ 2,356 ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ। ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਨੂੰ ਪਾਰਦਰਸ਼ੀ ਅਤੇ ਬੋਲੀ ਪ੍ਰਕਿਰਿਆ ਰਾਹੀਂ ਚੁਣਿਆ ਗਿਆ ਹੈ। ਇਨ੍ਹਾਂ ਪੰਪਾਂ ਨੂੰ ਲਗਾਉਣ ਸਬੰਧੀ ਕਾਰਜ ਦੇ ਚਾਰ ਮਹੀਨਿਆਂ ਵਿਚ ਮੁਕੰਮਲ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 3, 5, 7.5 ਅਤੇ 10 ਐੱਚ.ਪੀ. ਦੀ ਸਮਰੱਥਾ ਵਾਲੇ ਸੋਲਰ ਪੰਪਾਂ ਵਾਸਤੇ ਜਨਰਲ ਸ਼੍ਰੇਣੀ ਦੇ ਕਿਸਾਨਾਂ ਲਈ 60 ਫ਼ੀਸਦ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 80 ਫ਼ੀਸਦ ਸਬਸਿਡੀ ਉਪਲੱਬਧ ਹੈ।

ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲਾਂ ਪਾਣੀ ਡੂੰਘਾ ਚਲਾ ਗਿਆ ਹੈ ਵਾਲੇ ਬਲਾਕ) ਵਿਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਦੇ ਬੋਰ-ਵੈਲਾਂ ‘ਤੇ ਲਗਾਏ ਜਾਣਗੇ, ਜੋ ਪਹਿਲਾਂ ਹੀ ਮਾਈਕਰੋ ਸਿੰਜਾਈ ਪ੍ਰਣਾਲੀ (ਤੁਪਕਾ ਜਾਂ ਫੁਹਾਰਾ) ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਦੇ ਲੱਗਣ ਨਾਲ ਕਿਸਾਨਾਂ ਨੂੰ ਸਿੰਜਾਈ ਲਈ ਰਾਤ ਸਮੇਂ ਆਪਣੇ ਖੇਤਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੰਪ ਦਿਨ ਵੇਲੇ ਕਾਰਜਸ਼ੀਲ ਹੋਣਗੇ।