Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ, ਪੜ੍ਹੋ ਕੀ ਹੈ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ, ਪੜ੍ਹੋ ਕੀ ਹੈ ਪੂਰੀ ਖ਼ਬਰ

ਉਦੈਪੂਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ’ਤੇ ਇਕ ਪੋਸਟ ‘ਚ ਕਟਾਰੀਆ ਖ਼ਿਲਾਫ਼ ਅਪਮਾਨਜਨਕ ਅਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਹ ਧਮਕੀ 3 ਦਿਨ ਪਹਿਲਾਂ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ ਖੇਤਰ ‘ਚ ਮਹਾਰਾਣਾ ਪ੍ਰਤਾਪ ਨੂੰ ਲੈ ਕੇ ਦਿੱਤੇ ਗਏ ਕਟਾਰੀਆ ਦੇ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ। ਉਕਤ ਬਿਆਨ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਅਤੇ ਲੋਕਾਂ ‘ਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਕੁੱਝ ਲੋਕ ਧਮਕੀ ਭਰੀ ਪੋਸਟ ਦਾ ਸਮਰਥਨ ਕਰਦੇ ਵੀ ਨਜ਼ਰ ਆਏ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ।

ਹਾਲਾਂਕਿ, ਹੁਣ ਤੱਕ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧ ‘ਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਕਟਾਰੀਆ ਨੇ ਵੀ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਉਦੈਪੁਰ ਦੇ ਪੁਲਸ ਸੁਪਰੀਡੈਂਟ ਯੋਗੇਸ਼ ਗੋਇਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਨੋਟਿਸ ‘ਚ ਆਇਆ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੋਸਟ ਕਿਸ ਅਕਾਊਂਟ ਤੋਂ ਅਤੇ ਕਿਹੜੇ ਹਾਲਾਤ ‘ਚ ਕੀਤੀ ਗਈ ਸੀ।