Monday, January 6, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ,...

ਪੰਜਾਬ ‘ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜਲੰਧਰ/ਚੰਡੀਗੜ੍ਹ – ਪੰਜਾਰ ਸਰਕਾਰ ਵੱਲੋਂ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਦੇ ਅੰਦਰ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਸੂਬੇ ਦੇ ਅੰਦਰ 15 ਅਕਤੂਬਰ ਦੀ ਛੁੱਟੀ ਐਲਾਨੀ ਹੈ। ਇਸ ਛੁੱਟੀ ਦਾ ਪੰਜਾਬ ਰਾਜ ਦੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨ/ਵਿੱਦਿਅਕ ਅਦਾਰਿਆਂ ਵਿੱਚ ਵੀ ਐਲਾਨ ਕੀਤਾ ਗਿਆ ਹੈ।  ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਚਾਇਤੀ ਚੋਣਾਂ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਹੁਣ ਸਰਕਾਰ ਨੇ ਪੁਲਸ ਵਿਭਾਗ ਨੂੰ ਛੱਡ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਪੁਲਸ ਨੇ 15 ਅਕਤੂਬਰ ਤੱਕ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਫ਼ੈਸਲਾ ਸੂਬੇ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਛੁੱਟੀ ਵਿਸ਼ੇਸ਼ ਹਾਲਾਤ ਵਿੱਚ ਹੀ ਦਿੱਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਰਾਜ ਵਿੱਚ 13237 ਗ੍ਰਾਮ ਪੰਚਾਇਤਾਂ ਹਨ, ਜਿਸ ਵਿੱਚ 15 ਅਕਤੂਬਰ ਨੂੰ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਨਜੀਤੇ ਵੀ ਉਸੇ ਦਿਨ ਹੀ ਐਲਾਨੇ ਜਾਣੇ ਹਨ।