Friday, August 1, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਐਕਸ਼ਨ 'ਚ ਪੰਜਾਬ ਦੇ ਸਿਹਤ ਮੰਤਰੀ, ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ...

ਐਕਸ਼ਨ ‘ਚ ਪੰਜਾਬ ਦੇ ਸਿਹਤ ਮੰਤਰੀ, ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਪਹੁੰਚ ਕੀਤੀ ਚੈਕਿੰਗ

ਨਵਾਂਸ਼ਹਿਰ —ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜ਼ਨ ਸਪਲਾਈ ਬੰਦ ਹੋਣ ਦੇ ਮਾਮਲੇ ਵਿੱਚ ਕਥਿਤ ਲਾਪਰਵਾਹੀ ਦੇ ਚੱਲਦੇ ਤਿੰਨ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਵਿੱਚ ਆ ਗਈ ਹੈ। ਵੀਰਵਾਰ ਨੂੰ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਸਿਵਲ ਹਸਪਤਾਲ ਨਵਾਂਸ਼ਹਿਰ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਲੱਗੇ ਆਕਸੀਜ਼ਨ ਪਲਾਂਟ ਅਤੇ ਬਿਜਲੀ ਘਰ ਦਾ ਨਿਰੀਖਣ ਕੀਤਾ।

ਇਸ ਮੌਕੇ ‘ਤੇ ਸਿਹਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਆਈ. ਸੀ. ਯੂ, ਆਪ੍ਰੇਸ਼ਨ ਥੀਏਟਰ ਅਤੇ ਐਮਰਜੈਂਸੀ ਵਾਰਡ ਵਰਗੀਆਂ ਮਹੱਤਵਪੂਰਨ ਇਕਾਈਆਂ ‘ਚ ਨਿਰਵਿਘਨ ਆਕਸੀਜ਼ਨ ਸਪਲਾਈ ਅਤੇ ਬਿਜਲੀ ਬੈਕਅਪ ਯਕੀਨੀ ਬਣਾਉਣ ਦੇ ਸਖਤ ਆਦੇਸ਼ ਜਾਰੀ ਕੀਤੇ। ਇਸ ਮੌਕੇ ‘ਤੇ ਸਿਹਤ ਮੰਤਰੀ ਨੇ ਹਸਪਤਾਲ ਦੇ ਦੋਵੇਂ ਜਨਰੇਟਰਾਂ ਤੋਂ ਇਲਾਵਾ ਡੀਜ਼ਲ ਦੇ ਭਰੇ ਹੋਏ ਡਰੰਮਾਂ ਨੂੰ ਵੀ ਚੈੱਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਹਸਪਤਾਲ ਵਿੱਚ ਦਵਾਈ ਦੇ ਸਟੋਰ ਦੀ ਵੀ ਚੈਕਿੰਗ ਕੀਤੀ। ਉਨ੍ਹਾਂ ਨੇ ਡਾਕਟਰਾਂ ਨੂੰ ਆਦੇਸ਼ ਦਿੱਤਾ ਕਿ ਸਰਕਾਰ ਵੱਲੋਂ 360 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਲਈ ਕਿਸੇ ਵੀ ਮਰੀਜ ਦੇ ਹੱਥ ਵਿੱਚ ਉਹ ਬਾਹਰਲੀ ਦਵਾਈ ਨਹੀਂ ਵੇਖਣਾ ਚਾਹੁੰਦੇ।