Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ,...

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ, 9 ਹਥਿਆਰ ਹੋਏ ਬਰਾਮਦ

ਚੰਡੀਗੜ੍ਹ/ਜਲੰਧਰ, 20 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ।

ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ,  ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ।  ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ  ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਡੀਜੀਪੀ ਨੇ ਦੱਸਿਆ ਕਿ ਗਿਰੋਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਉਨ੍ਹਾਂ ਦੇ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ  ਜਾਰੀ ਹੈ।