ਜਲੰਧਰ/ਚੰਡੀਗੜ੍ਹ/ਅਮਰੀਕਾ – ਪੰਜਾਬ ਪੁਲਸ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੰਜਾਬ ਵਿਚ ਕਈ ਗ੍ਰਨੇਡ ਹਮਲਿਆਂ ਦਾ ਇਕ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈੱਪੀ ਪਾਸੀਆ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਨੇਡ ਹਮਲੇ ਤੋਂ ਬਾਅਦ ਹੀ ਕਾਊਂਟਰ ਇੰਟੈਲੀਜੈਂਸ ਲਗਾਤਾਰ ਹੈੱਪੀ ਪਾਸੀਆ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੀ ਸੀ। ਕਾਊਂਟਰ ਇੰਟੈਲੀਜੈਂਸ ਦੀ ਇਨਪੁੱਟ ਦੇ ਆਧਾਰ ‘ਤੇ ਹੀ ਹੈੱਪੀ ਪਾਸੀਆ ਦੀ ਅਮਰੀਕਾ ਵਿਚ ਗ੍ਰਿਫ਼ਤਾਰੀ ਹੋਈ ਹੈ।
ਦੱਸਣਯੋਗ ਹੈ ਕਿ ਅਮਰੀਕਾ ਸਥਿਤ ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਅਤੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਦੇ ਅਨੁਸਾਰ ਪਾਸੀਆ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਹ ਗੈਂਗਸਟਰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਕਈ ਗ੍ਰਨੇਡ ਹਮਲਿਆਂ ਲਈ ਜ਼ਿੰਮੇਵਾਰ ਹੈ। ਉਸ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੇ ਜ਼ਿਲ੍ਹਿਆਂ ਅਤੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ।
ਹੈੱਪੀ ਪਾਸੀਆ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖ਼ਲ ਹੋਇਆ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਬਰਨਰ ਫੋਨਾਂ ਦੀ ਵਰਤੋਂ ਕਰਦਾ ਸੀ। ਪਾਸੀਆ 14 ਗ੍ਰਨੇਡ ਹਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ 11 ਸਤੰਬਰ 2024 ਨੂੰ ਚੰਡੀਗੜ੍ਹ ਗ੍ਰਨੇਡ ਧਮਾਕਾ ਵੀ ਸ਼ਾਮਲ ਸੀ, ਜਿਸ ਨੂੰ ਉਸ ਦੇ ਨਿਰਦੇਸ਼ਾਂ ‘ਤੇ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ ਸੀ। ਹੈੱਪੀ ਪਾਸੀਆ ਨੇ ਹੀ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਪੁਲਸ ਸਟੇਸ਼ਨਾਂ ‘ਤੇ ਹੋਏ ਧਮਾਕਿਆਂ ਦੇ ਨਾਲ-ਨਾਲ ਲੁਧਿਆਣਾ ਕੋਰਟ ਧਮਾਕੇ ਦੀ ਜ਼ਿੰਮੇਵਾਰੀ ਵੀ ਲਈ ਸੀ। NIA ਨੇ ਉਸ ‘ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ