Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਪੁਲਸ 'ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ

ਪੰਜਾਬ ਪੁਲਸ ‘ਤੇ AK-47 ਨਾਲ ਹਮਲਾ! ਤਾੜ-ਤਾੜ ਚੱਲੀਆਂ ਗੋਲ਼ੀਆਂ

 

ਪੱਟੀ : ਅੱਜ 2 ਮੁਲਜ਼ਮਾਂ ਵੱਲੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ‘ਤੇ AK-47 ਤੇ ਪਿਸਟਲ ਦੇ ਨਾਲ ਫ਼ਾਇਰਿੰਗ ਕਰ ਦਿੱਤੀ ਗਈ। ਇਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਕ੍ਰਾਸ ਫ਼ਾਇਰਿੰਗ ਕੀਤੀ ਗਈ, ਜਿਸ ਵਿਚ ਦੋ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਹੈ। ਇਹ ਮੁਲਜ਼ਮ ਸਿੱਧੂ ਫ਼ਾਰਮ ਵਿਚ ਹੋਏ ਸਰਪੰਚ ਕਤਲਕਾਂਡ ਵਿਚ ਸ਼ਾਮਲ ਸਨ।

 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਹਰੀਕੇ, ਚੌਲਾ ਸਾਹਿਬ, ਸੀ.ਆਈ.ਏ. ਸਟਾਫ਼ ਅਤੇ ਡੀ.ਐੱਸ.ਪੀ. ਪੱਟੀ ਦੀਆਂ ਟੀਮਾਂ ਐੱਸ. ਪੀ. (ਡੀ. ) ਦੀ ਨਿਗਰਾਨੀ ਹੇਠ ਸਰਪੰਚ ਕਤਲਕਾਂਡ ਵਿਚ ਲੋੜੀਂਦੇ ਦੋਸ਼ੀਆਂ ਦੀ ਭਾਲ ਕਰ ਹੀਆਂ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਮਾਮਲੇ ਦੇ 2 ਮੁਲਜ਼ਮ ਇਸ ਇਲਾਕੇ ਵਿਚ ਹਨ। ਜਦੋਂ ਪੁਲਸ ਟੀਮ ਨੇ ਮੁਲਜ਼ਮਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਪੁਲਸ ਪਾਰਟੀ ‘ਤੇ ਫ਼ਾਇਰਿੰਗ ਕਰ ਦਿੱਤੀ। ਇਸ ਦੇ ਜਵਾਬ ਵਿਚ ਪੁਲਸ ਵੱਲੋਂ ਵੀ ਕ੍ਰਾਸ ਫ਼ਾਇਰਿੰਗ ਕੀਤੀ ਗਈ। ਇਸ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।

 

ਐੱਸ. ਐਸ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਦੀ ਗੁਰਦੇਵ ਸਿੰਘ ਬਾਵਾ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਵੱਲੋਂ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਏ.ਕੇ. 47 ਰਾਈਫ਼ਲ ਅਤੇ ਇਕ ਪਿਸਟਲ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਕਤਲਕਾਂਡ ਵਿਚ ਹੁਣ ਤਕ 4 ਮੁੱਖ ਮੁਲਜ਼ਮਾਂ ਸਮੇਤ 11 ਮੁਲਜ਼ਮ ਫੜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਾਡਿਊਲ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।