Become a member

Get the best offers and updates relating to Liberty Case News.

― Advertisement ―

spot_img
spot_img
HomeBreaking News ਪੰਜਾਬ ਪੁਲਸ ਨੇ 400 ਕਿਸਾਨਾਂ 'ਤੇ ਕੀਤੇ ਪਰਚੇ! ਬਠਿੰਡਾ 'ਚ ਹੋਈ ਸੀ...

 ਪੰਜਾਬ ਪੁਲਸ ਨੇ 400 ਕਿਸਾਨਾਂ ‘ਤੇ ਕੀਤੇ ਪਰਚੇ! ਬਠਿੰਡਾ ‘ਚ ਹੋਈ ਸੀ ਝੜਪ

 

 

ਬਠਿੰਡਾ : ਪੰਜਾਬ ਪੁਲਸ ਵੱਲੋਂ ਬਠਿੰਡਾ ਦੇ ਪਿੰਡ ਰਾਮਪੁਰਾ ਫ਼ੂਲ ਦੇ ਜਿਓਂਦ ਪਿੰਡ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਕਿਸਾਨਾਂ ਦੇ ਨਾਲ ਹੋਈ ਹਿੰਸਕ ਝੜਪ ਮਗਰੋਂ ਲਗਭਗ 400 ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਪਿੰਡ ਜਿਓਂਦ ਵਿਚ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚ ਤਿੱਖੀ ਝੜਪ ਹੋਈ ਸੀ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਕਥਿਤ ਤੌਰ ‘ਤੇ ਪੱਥਰਬਾਜ਼ੀ ਦੀ ਗੱਲ ਆਖੀ ਜਾ ਰਹੀ ਹੈ। ਉੱਥੇ ਹੀ ਪੁਲਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਦਾਗੇ ਗਏ ਸਨ। ਫ਼ਿਲਹਾਲ ਇਸ ਬਾਰੇ ਪੁਲਸ ਦੇ ਕਿਸੇ ਵੀ ਅਫ਼ਸਰ ਵੱਲੋਂ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ਦੱਸ ਦਈਏ ਕਿ ਆਪਣੇ ਸਾਥੀਆਂ ਖ਼ਿਲਾਫ਼ ਹੋਏ ਪਰਚਿਆਂ ਦੇ ਮਾਮਲੇ ਵਿਚ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਪੁਲਸ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿਚ ਹੀ ਰੋਕ ਲਿਆ ਗਿਆ ਤੇ ਪਿੰਡ ਜਿਓਂਦ ਵਿਚ ਪੁਲਸ ਅਤੇ ਕਿਸਾਨਾਂ ਵਿਚਾਲੇ ਇਹ ਝੜਪ ਹੋ ਗਈ ਸੀ। ਹੁਣ ਪੁਲਸ ਵੱਲੋਂ ਇਸ ਮਾਮਲੇ ਵਿਚ 400 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।