ਮੋਗਾ -ਪੰਜਾਬ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਜ਼ੋਰਾਂ-ਸ਼ੋਰਾਂ ਨਾਲ ਲੜੀ ਜਾ ਰਹੀ ਹੈ। ਇਸ ਮੰਤਵ ਨਾਲ ਪੰਜਾਬ ਪੁਲਸ ਵੱਲੋਂ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੋਗਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਮੁਹਿੰਮ ਤਹਿਤ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਰਾਊਕੇ, ਬੱਧਨੀ ਅਤੇ ਬੁੱਟਰ ਵਿਖੇ ਕਾਸੋ ਆਪਰੇਸ਼ਨ ਚਲਾਇਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਹ ਕਾਸੋ ਆਪਰੇਸ਼ਨ ਚਲਾਇਆ ਹੈ। ਇਸ ਵਿਚ 84 ਤੋਂ ਵੱਧ ਪੁਲਸ ਮੁਲਾਜ਼ਮਾਂ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਇਸ ਤਹਿਤ ਅੱਜ 35 ਘਰਾਂ ਦੀ ਸਰਚ ਕੀਤੀ ਗਈ ਹੈ।