Saturday, January 11, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਨੂੰ ਮਿਲਿਆ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" , ਜੋੜਾਮਾਜਰਾ ਨੇ...

ਪੰਜਾਬ ਨੂੰ ਮਿਲਿਆ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” , ਜੋੜਾਮਾਜਰਾ ਨੇ ਅਧਿਕਾਰੀਆਂ ਦੀ ਕੀਤੀ ਸ਼ਲਾਘਾ

 

ਪੰਜਾਬ ਨੂੰ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ, ਜੋ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਪੰਜਾਬ ਨੂੰ ਇਹ ਅਵਾਰਡ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ।

ਪੰਜਾਬ ਨੂੰ ਦਿੱਤੇ ਗਏ ਇਸ ਅਵਾਰਡ ’ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ਕੌਰ ਵੱਲੋਂ ਇਹ ਐਵਾਰਡ ਸੌਂਪਿਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਸਿਰਫ਼ 164 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਬਾਗ਼ਬਾਨੀ ਵਿਭਾਗ (ਜੋ ਏ.ਆਈ.ਐਫ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ) ਦੀ ਰਣਨੀਤਕ ਯੋਜਨਾਬੰਦੀ ਅਤੇ ਸਮਰਪਿਤ ਪ੍ਰਾਜੈਕਟ ਨਿਗਰਾਨੀ ਯੂਨਿਟ (ਪੀ.ਐਮ.ਯੂ) ਦੀ ਸ਼ੁਰੂਆਤ ਨਾਲ ਇਸ ਅੰਕੜੇ ਨੇ ਅਗਲੇ ਵਰ੍ਹੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਵਿੱਤੀ ਸਾਲ 2022-23 ਤੱਕ ਸੂਬੇ ਨੇ 3,480 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜੋ ਵਿੱਤੀ ਸਾਲ 2023-24 ਦੌਰਾਨ ਲਗਭਗ ਚਾਰ ਗੁਣਾਂ ਵਧ ਕੇ 12,064 ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਗਸਤ 2024 ਤੱਕ ਮਨਜ਼ੂਰ ਕੀਤੇ ਪ੍ਰਾਜੈਕਟਾਂ ਦੀ ਕੁੱਲ ਸੰਖਿਆ 16,680 ਪਹੁੰਚ ਗਈ ਹੈ।