Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡਾ ਹਾਦਸਾ: ਬੱਸ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ! ਚਾਲਕ ਦੀ...

ਵੱਡਾ ਹਾਦਸਾ: ਬੱਸ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ! ਚਾਲਕ ਦੀ ਗਈ ਜਾਨ

 

ਸਮਰਾਲਾ : ਅੱਜ ਸਵੇਰੇ ਕਰੀਬ 8:30 ਵਜੇ ਚਾਵਾ ਰੋਡ ‘ਤੇ ਪਿੰਡ ਸ਼ਮਸਪੁਰ ਕੋਲ ਮਿੰਨੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ 29 ਸਾਲ ਵਾਸੀ ਰਾਏਪੁਰ ਵਜੋਂ ਹੋਈ ਹੈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਪਿਤਾ ਦੀ ਮੌਤ ਹੋ ਚੁੱਕੀ ਸੀ। ਕੋਲ ਖੜੇ ਲੋਕਾਂ ਨੇ ਦੱਸਿਆ ਕਿ ਚਾਵਾ ਰੋਡ ‘ਤੇ ਪਿੰਡ ਸ਼ਮਸਪੁਰ ਦੇ ਕੋਲ ਇਕ ਫੈਕਟਰੀ ਦੀ ਤੇਜ਼ ਰਫਤਾਰ ਮਿੰਨੀ ਬੱਸ ਨੇ ਸਾਹਮਣੇ ਸਾਈਡ ਤੋਂ ਆ ਰਹੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ।
ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਮੋਟਰਸਾਈਕਲ ਨੂੰ ਮਿੰਨੀ ਬੱਸ ਨੇ ਆਪਣੀ ਲਪੇਟ ਵਿਚ ਲਿਆ ਤਾਂ ਨੌਜਵਾਨ ਹੇਠਾਂ ਡਿੱਗ ਗਿਆ ਤੇ ਮੌਕੇ ‘ਤੇ ਮੌਤ ਹੋ ਗਈ, ਪਰ ਮਿੰਨੀ ਬੱਸ ਚਾਲਕ ਮੋਟਰਸਾਈਕਲ ਨੂੰ 50 ਮੀਟਰ ਘੜੀਸਦਾ ਹੋਇਆ ਲੈ ਗਿਆ। ਜਿਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਸਮਰਾਲਾ ਪੁਲਸ ਨੂੰ ਦਿੱਤੀ ਗਈ ਤੇ ਸਮਰਾਲਾ ਪੁਲਸ ਜਾਂਚ ‘ਚ ਜੁਟ ਗਈ। ਲੋਕਾਂ ਨੇ ਇਹ ਵੀ ਦੱਸਿਆ ਕਿ ਨੌਜਵਾਨ ਮੋਹਾਲੀ ਤੋਂ ਡਿਊਟੀ ਕਰ ਆਪਣੇ ਘਰ ਰਾਏਪੁਰ ਜਾ ਰਿਹਾ ਸੀ ਤੇ ਘਰ ਚ ਇਕੱਲਾ ਕਮਾਉਣ ਵਾਲਾ ਨੌਜਵਾਨ ਸੀ।