ਤਰਨ ਤਾਰਨ : ਸ਼ਹਿਰ ਦੀ ਡੀ.ਐਸ.ਪੀ. ਵਾਲੀ ਗਲੀ ‘ਚ ਭੇਦਭਰੀ ਹਾਲਤ ‘ਚ ਇੱਕ ਹੀ ਪਰਿਵਾਰ ਦੇ ਦੋ ਬੱਚਿਆਂ ਦੀ ਮੌਤ ਹੋਣ ਨਾਲ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਦੋਵੇਂ ਬੱਚੇ ਆਪਸ ਵਿੱਚ ਭੈਣ-ਭਰਾ ਸਨ। ਮ੍ਰਿਤਕਾਂ ਦੀ ਪਹਿਚਾਣ 6 ਸਾਲਾ ਆਰਵ ਅਤੇ 9 ਸਾਲਾ ਦਾਨੀਕਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਚਾਪ ਖਾਣ ਤੋਂ ਬਾਅਦ ਦੋਵੇਂ ਬੱਚਿਆਂ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਪਰਿਵਾਰ ਵੱਲੋਂ ਉਨ੍ਹਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ ਪਰ ਹਾਲਤ ਬਿਗੜਦੀ ਗਈ ਅਤੇ ਆਖਿਰਕਾਰ ਦੋਵਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

