Tuesday, April 15, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

 

ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ:

ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ ‘ਤੇ ਵਿਕਸਤ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਖੇਤਰਾਂ ‘ਤੇ ਖ਼ਰਚ ਕੀਤਾ ਜਾ ਰਿਹਾ ਹੈ।

ਸਪੀਕਰ ਨੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਵਿਖੇ 1.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ ਵਿਖੇ 7.84 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ 3 ਕੋਟਕਪੂਰਾ ਵਿਖੇ 3.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ ਵਿਖੇ 9.5 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਥੇਹ ਚਿਬੀਆ ਵਾਲੇ ਕੋਟਕਪੂਰਾ ਵਿਖੇ 4.49 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।