Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਵਿਜੀਲੈਂਸ ਦੀ ਕਾਰਵਾਈ, ਇੱਕ ਹੋਰ ਰਿਸ਼ਵਤ ਲੈਂਦਾ ਕਾਬੂ, ਨਾਂ ਦੀ ਦਰੁਸਤੀ...

ਪੰਜਾਬ ਵਿਜੀਲੈਂਸ ਦੀ ਕਾਰਵਾਈ, ਇੱਕ ਹੋਰ ਰਿਸ਼ਵਤ ਲੈਂਦਾ ਕਾਬੂ, ਨਾਂ ਦੀ ਦਰੁਸਤੀ ਲਈ ਮੰਗੇ ਸੀ 33000

 

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ’ਚ ਜਿੱਥੇ ਲੋਕ ਭਲਾਈ ਲਈ ਕੰਮ ਕਰ ਰਹੀ ਹੈ ਤਾਂ ਉੱਥੇ ਹੀ ਭ੍ਰਿਸ਼ਟਾਚਾਰ ਰੋਕਣ ਲਈ ਲਗਾਤਾਰ ਵਿਜੀਲੈਂਸ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਵਿਜੀਲੈਂਸ ਦੇ ਵਿਭਾਗ ਵੱਲੋਂ ਸੂਬੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦਰਅਸਲ ਇਹ ਕਾਰਵਾਈ ਵਿਜੀਲੈਂਸ ਵਿਭਾਗ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕਰਵਾਈ ਗਏ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਅਰਪਨ ਸਿੰਘ ਨੇ ਬਿਊਰੋ ਕੋਲ ਸ਼ਿਕਾਇਤ ’ਚ ਦੋਸ਼ ਲਗਾਇਆ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ (ਸ਼ਿਕਾਇਤਕਰਤਾ) ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।

ਬੁਲਾਰੇ ਮੁਤਾਬਕ ਪਹਿਲਾਂ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਕੀਤੀ ਤਾਂ ਸ਼ਿਕਾਇਤ ਸਹੀ ਪਾਈ ਗਈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਸਹੀ ਪਾਏ ਜਾਣ ’ਤੇ ਵਿਭਾਗ ਵੱਲੋਂ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਫਿਲਹਾਲ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।