Friday, August 8, 2025

Become a member

Get the best offers and updates relating to Liberty Case News.

― Advertisement ―

spot_img
spot_img
HomeUncategorizedਪੰਜਾਬ ਨੇ "ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ" ਪੁਰਸਕਾਰ ਕੀਤਾ ਹਾਸਲ

ਪੰਜਾਬ ਨੇ “ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦਾ ਸੂਬਾ” ਪੁਰਸਕਾਰ ਕੀਤਾ ਹਾਸਲ

 

* ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੇ ਐਨਓਟੀਟੀਓ ਵੱਲੋਂ ਕਰਵਾਏ ਸ਼ਾਨਦਾਰ ਸਮਾਰੋਹ ਦੌਰਾਨ ਵੱਕਾਰੀ ਪੁਰਸਕਾਰ ਪ੍ਰਾਪਤ ਕੀਤਾ

* ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਇਸ ਪ੍ਰਾਪਤੀ ਲਈ ਦਿੱਤੀ ਵਧਾਈ

ਚੰਡੀਗੜ੍ਹ, 7 ਅਗਸਤ:

ਪੰਜਾਬ ਰਾਜ ਨੇ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਨਵੀਂ ਦਿੱਲੀ ਵਿਖੇ 15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਵੱਕਾਰੀ ਪੁਰਸਕਾਰ ਹਾਸਲ ਕੀਤਾ।

ਇਹ ਵੱਕਾਰੀ ਪੁਰਸਕਾਰ ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਨੇ ਕਰਵਾਇਆ, ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਡੀਆਰਐਮਈ) ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ (ਐਸਓਟੀਟੀਓ) ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਪ੍ਰਾਪਤ ਕੀਤਾ।

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਦਿਲੋਂ ਵਧਾਈ ਦਿੱਤੀ। ਇਹ ਮਾਨਤਾ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਮ੍ਰਿਤਕਾਂ ਦੇ ਅੰਗ ਦਾਨ ਲਈ ਮਹੱਤਵਪੂਰਨ ਪ੍ਰਾਪਤੀ ਲਈ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਉਜਾਗਰ ਕਰਦੀ ਹੈ।

ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਨ੍ਹਾਂ ਯਤਨਾਂ ਨੂੰ ਅੱਗੇ ਵਧਾਉਣ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ, ਜਿਸ ਵਿੱਚ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਗ ਦਾਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਨੂੰ ਲਾਭ ਮਿਲੇਗਾ।