ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੁੰਦੇ ਵਾਲ-ਵਾਲ ਬਚੇ, ਜਦੋਂ ਇੱਕ ਗੀਤ ਦੀ ਵੀਡੀਓ ਸ਼ੂਟਿੰਗ ਦੌਰਾਨ ਉਨ੍ਹਾਂ ਦੀ ਗੱਡੀ ਪਲਟ ਗਈ। ਇਸ ਸੰਬੰਧੀ ਜਾਣਕਾਰੀ ਖੁਦ ਕਰਨ ਔਜਲਾ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਨੇ ਹਾਦਸੇ ਦੀ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦੀ ਗਰਦਨ ਟੁੱਟਣੋਂ ਮਸਾਂ ਬਚੀ ਹੈ।
ਕਰਨ ਔਜਲਾ ਦੁਆਰਾ ਸਾਂਝੀ ਕੀਤੀ ਵੀਡੀਓ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉਹ ਇੱਕ ਰੇਸਰ ਗੱਡੀ ਨੂੰ ਭਜਾ ਰਹੇ ਹਨ ਤੇ ਅਚਾਨਕ ਰੇਸਰ ਗੱਡੀ ਪਲਟ ਜਾਂਦੀ ਹੈ। ਇਸ ਦੌਰਾਨ ਕਰਨ ਔਜਲਾ ਨੂੰ ਸੱਟਾਂ ਵੀ ਲੱਗੀਆ ਹਨ ਪਰ ਫਿਰ ਵੀ ਉਨ੍ਹਾਂ ਦਾ ਵਾਲ-ਵਾਲ ਬਚਾਅ ਰਿਹਾ ਹੈ। ਹਾਲਾਂਕਿ ਇਹ ਹਾਦਸਾ ਪੁਰਾਣਾ ਦੱਸਿਆ ਜਾ ਰਿਹਾ ਹੈ, ਪਰ ਕਰਨ ਔਜਲਾ ਨੇ ਅੱਜ ਹੀ ਹਾਦਸੇ ਦੀ ਵੀਡੀਓ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।