Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬੀ Singer ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ, ਹਾਦਸੇ ਦੀ ਜਾਂਚ ‘ਚ...

ਪੰਜਾਬੀ Singer ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਅੱਜ, ਹਾਦਸੇ ਦੀ ਜਾਂਚ ‘ਚ ਹੋਇਆ ਨਵਾਂ ਖੁਲਾਸਾ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਭੋਗ ਤੇ ਅੰਤਿਮ ਅਰਦਾਸ ਦਾ ਪ੍ਰੋਗਰਾਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਿੰਡਾ ਪੋਨਾ (ਤਹਿਸੀਲ ਜਗਰਾਂਉ, ਜ਼ਿਲ੍ਹਾ ਲੁਧਿਆਣਾ) ਵਿਖੇ ਕੀਤਾ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ। ਪਰਿਵਾਰ ਵੱਲੋਂ ਸਾਰਿਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਹਾਜ਼ਰ ਹੋ ਕੇ ਵਿਛੜੀ ਹੋਈ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਨ। ਇਸ ਮੌਕੇ ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੀਆਂ ਕਈ ਪ੍ਰਸਿੱਧ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ।ਰਾਜਵੀਰ ਜਵੰਦਾ ਦੇ ਐਕਸੀਡੈਂਟ ਨੂੰ ਲੈ ਕੇ ਪਹਿਲਾਂ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆਈਆਂ ਸਨ। ਕੁਝ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬਾਈਕ ਇੱਕ ਬੋਲੈਰੋ ਗੱਡੀ ਨਾਲ ਟਕਰਾਈ ਸੀ, ਪਰ ਹੁਣ ਪੰਚਕੁਲਾ ਪੁਲਸ ਦੇ ਜਾਂਚ ਅਧਿਕਾਰੀ ਨੇ ਸਪੱਸ਼ਟ ਕੀਤਾ ਹੈ ਕਿ ਹਾਦਸਾ ਪਸ਼ੂ ਨਾਲ ਟੱਕਰ ਕਾਰਨ ਹੋਇਆ ਸੀ ਅਤੇ ਉੱਥੇ ਕੋਈ ਗੱਡੀ ਮੌਜੂਦ ਨਹੀਂ ਸੀ।