Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਐਡਵੋਕੇਟ...

ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਐਡਵੋਕੇਟ ਧਾਮੀ

 

ਅੰਮ੍ਰਿਤਸਰ- ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਕਰੜਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਪੜਤਾਲ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਆਖਿਆ ਕਿ ਇਹ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਬੀਤੇ ਦਿਨ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਦਿੱਲੀ ਪਬਲਿਕ ਸਕੂਲ ’ਚ ਬਣੇ ਪ੍ਰੀਖਿਆ ਕੇਂਦਰ ਵਿਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਬਹੁਗਿਣਤੀ ਸਿੱਖ ਵਸੋਂ ਵਾਲਾ ਖਿੱਤਾ ਹੈ, ਜਿਥੇ ਹਰ ਇਕ ਨੂੰ ਇਹ ਪਤਾ ਹੈ ਕਿ ਕੜਾ ਸਿੱਖਾਂ ਦਾ ਅਨਿੱਖੜਵਾਂ ਅੰਗ ਹਨ, ਪਰ ਇਸ ਦੇ ਬਾਵਜੂਦ ਵੀ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਉਣ ਦੀ ਹਰਕਤ ਮੰਦਭਾਗੀ ਹੈ। ਉਨ੍ਹਾਂ ਆਖਿਆ ਕਿ ਗੁਰੂਆਂ ਦੀ ਧਰਤੀ ਪੰਜਾਬ ਵਿਚ ਅਜਿਹੀਆਂ ਹਰਕਤਾਂ ਕਿਸ ਦੇ ਇਸ਼ਾਰੇ ’ਤੇ ਹੋ ਰਹੀਆਂ ਹਨ, ਇਹ ਜਾਂਚ ਦਾ ਵਿਸ਼ਾ ਹੈ। ਕੀ ਪੰਜਾਬ ਸਰਕਾਰ ਇਸ ਨੂੰ ਪ੍ਰਵਾਨਗੀ ਦੇ ਰਹੀ ਹੈ, ਜੇਕਰ ਅਜਿਹਾ ਹੈ ਤਾਂ ਇਸ ਤੋਂ ਦੁਖਦਾਈ ਹੋਰ ਕੀ ਹੋ ਸਕਦਾ ਹੈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਵਾਸਤੇ ਲਿਖਿਆ ਜਾਵੇਗਾ। ਫਿਲਹਾਲ ਇਸ ਦੀ ਪੜਤਾਲ ਕਰਵਾਈ ਜਾ ਰਹੀ ਹੈ। ਜਾਂਚ ਪੜ੍ਹਤਾਲ ਦੀ ਇਸ ਕਾਰਵਾਈ ਲਈ ਗੁਰਦੁਆਰਾ ਸ੍ਰੀ ਹਾਜੀਰਤਨ ਸਾਹਿਬ ਬਠਿੰਡਾ ਦੇ ਮੈਨੇਜਰ ਦਰਸ਼ਨ ਸਿੰਘ, ਸਬ-ਆਫ਼ਿਸ ਤਲਵੰਡੀ ਸਾਬੋ ਦੇ ਇੰਚਾਰਜ ਭੋਲਾ ਸਿੰਘ ਅਤੇ ਪ੍ਰਚਾਰਕ ਸਿੰਘਾਂ ਦੀ ਡਿਊਟੀ ਲਗਾਈ ਗਈ ਹੈ। ਇਸ ਕਮੇਟੀ ਦੀ ਜਾਂਚ ਰਿਪੋਰਟ ਅਨੁਸਾਰ ਬਣਦੀ ਕਰਵਾਈ ਹੋਵੇਗੀ।