ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕੀਤੇ ਗਏ ਤਾਜ਼ਾ ਫੈਸਲੇ ’ਤੇ ਗੰਭੀਰ ਚਿੰਤਾ ਜਤਾਈ ਹੈ। ਚੱਢਾ ਨੇ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਹਾਰਵਰਡ ਯੂਨੀਵਰਸਿਟੀ ਸਗੋਂ ਪੂਰੀ ਦੁਨੀਆ ’ਚ ਪੜ੍ਹ ਰਹੇ ਕੌਮਾਂਤਰੀ ਵਿਦਿਆਰਥੀਆਂ ਦੇ ਸੁਪਨਿਆਂ ਤੇ ਭਵਿੱਖ ਲਈ ਖ਼ਤਰਾ ਹੈ।
ਉਨ੍ਹਾਂ ਨੇ ਕਿਹਾ ਕਿ ਮੈਂ ਹਾਰਵਰਡ ਪਰਿਵਾਰ ਦਾ ਹਿੱਸਾ ਹੋਣ ਦੇ ਨਾਤੇ ਆਪਣੇ ਸੰਸਕਾਰ ਅਤੇ ਸਮਰਥਨ ਦੇ ਰੂਪ ’ਚ ਆਪਣੇ ਰੰਗ ਪਹਿਨੇ ਹਨ। ਅਸੀਂ ਸਮਾਵੇਸ਼ਤਾ ਅਤੇ ਅਕਾਦਮਿਕ ਆਜ਼ਾਦੀ ਦੇ ਹੱਕ ’ਚ ਖੜ੍ਹੇ ਹਾਂ। ਚੱਢਾ ਨੇ ਇਸ ਟਵੀਟ ਰਾਹੀਂ ਹਾਰਵਰਡ ਯੂਨੀਵਰਸਿਟੀ ਅਤੇ ਦੁਨੀਆ ਭਰ ਦੇ ਕੌਮਾਂਤਰੀ ਵਿਦਿਆਰਥੀਆਂ ਨਾਲ ਆਪਣੀ ਏਕਜੁਟਤਾ ਜਤਾਈ। ਉਨ੍ਹਾਂ ਅਪੀਲ ਕੀਤੀ ਕਿ ਅਕਾਦਮਿਕ ਆਜ਼ਾਦੀ ਅਤੇ ਵਿਸ਼ਵ ਪੱਧਰੀ ਸਹਿਯੋਗ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ।
ਚੱਢਾ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਟਰੰਪ ਵੱਲੋਂ ਅਜਿਹੇ ਸੰਕੇਤ ਦਿੱਤੇ ਜਾ ਰਹੇ ਹਨ ਕਿ ਉਹ ਅਮਰੀਕਾ ’ਚ ਵਿਦੇਸ਼ੀ ਵਿਦਿਆਰਥੀਆਂ ਦੇ ਪੜ੍ਹਾਈ ਅਤੇ ਵੀਜ਼ਾ ਨੀਤੀਆਂ ’ਚ ਸਖ਼ਤੀ ਲਿਆਉਣ ਦੀ ਯੋਜਨਾ ਬਣਾ ਰਹੇ ਹਨ। ਇਹ ਫੈਸਲਾ ਵਿਦਿਆਰਥੀਆਂ ਦੀ ਆਉਣ ਵਾਲੀ ਪੀੜ੍ਹੀ ਲਈ ਪਾਛੜੇ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ।