SGPC ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਸੰਸਦ ਦੇ ਸੈਸ਼ਨ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦਿਖਾਉਂਦੇ ਹੋਏ ਕੀਤੀ ਗਈ ਟਿੱਪਣੀ ‘ਤੇ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਧਰਮ ਅਤੇ ਰਾਜਨੀਤੀ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਾਂਗਰਸੀ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ’ਤੇ ਨਿਸ਼ਾਨਾ ਸਾਧਿਆ ਹੈ। ਧਾਮੀ ਨੇ ਲੋਕ ਸਭਾ ਸੈਸ਼ਨ ਦੌਰਾਨ ਉਸ ਪਲ ਦਾ ਜ਼ਿਕਰ ਕੀਤਾ ਜਦੋਂ ਰਾਹੁਲ ਗਾਂਧੀ ਨੇ ਸਦਨ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਇੱਕ ਹੱਥ ਉੱਚੇ ਵਾਲੀ ਤਸਵੀਰ ਦਿਖਾ ਕੇ ਇਸ ਨੂੰ ਅਭਯਾ ਮੁਦਰਾ ਦੱਸਿਆ।
ਇਸੇ ਮਾਮਲੇ ਨੂੰ ਲੈ ਕੇ ਧਾਮੀ ਦਾ ਕਹਿਣਾ ਹੈ ਕਿ ਗੁਰੂ ਸਾਹਿਬ ਕੋਲ ਅਭੈ ਮੁਦਰਾ ਦਾ ਕੋਈ ਸਿਧਾਂਤ ਨਹੀਂ ਹੈ। ਇਸ ਦਾ ਸਿੱਖ ਪੰਥ ਨਾਲ ਕੋਈ ਸਬੰਧ ਨਹੀਂ ਹੈ। ਗੁਰੂ ਨਾਨਕ ਦੇਵ ਜੀ ਦਾ ਫਲਸਫਾ ਇੱਕ ਓਂਕਾਰ ਦਾ ਹੈ। ਜਿਸ ਵਿੱਚ ਗੁਰੂ ਸਾਹਿਬ ਨੇ ਨੀਚਾਂ ਨੂੰ ਉੱਚਾ ਕੀਤਾ। ਇਸ ਦੇ ਨਾਲ ਹੀ ਧਾਮੀ ਨੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਕਿਸੇ ਨੂੰ ਵੀ ਕਿਸੇ ਕਿਸਮ ਦੀ ਬੇਅਦਬੀ ਨਾ ਕਰਨ ਦਿੱਤੀ ਜਾਵੇ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਾ ਬਣਾਇਆ ਜਾਵੇ। ਅਕਸਰ ਅਜਿਹਾ ਕਰਕੇ ਸਿਆਸੀ ਲੋਕ ਗੁਰੂ ਸਾਹਿਬ ਦੇ ਮੂਲ ਸਿਧਾਂਤਾਂ ਅਤੇ ਗੁਰਬਾਣੀ ਦੀ ਵਿਆਖਿਆ ਨੂੰ ਤੋੜ ਮਰੋੜ ਕੇ ਪੇਸ਼ ਕਰਦੇ ਹਨ।