Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਗ੍ਰਿਫ਼ਤਾਰੀ ਲਈ ਹੁਕਮ ਜਾਰੀ

 

ਜਲੰਧਰ- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸਾਬਕਾ ਮੰਤਰੀ ਬੂਟਾ ਸਿੰਘ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਪੰਜਾਬ ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਆਦੇਸ਼ ਦਿੱਤੇ ਹਨ।  ਚੇਅਰਮੈਨ ਨੇ ਕਪੂਰਥਲਾ ਦੇ ਡੀ. ਐੱਸ. ਪੀ. ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਵਿਚ ਤਲਬ ਕੀਤਾ ਅਤੇ ਪੁੱਛਿਆ ਕਿ ਰਾਜਾ ਵੜਿੰਗ ਨੂੰ ਅਜੇ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ? ਉਨ੍ਹਾਂ ਨੂੰ 8 ਦਿਨਾਂ ਦੇ ਅੰਦਰ ਰਾਜਾ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਸਪੱਸ਼ਟ ਹੁਕਮ ਦਿੱਤੇ ਹਨ।

 

ਡੀ. ਐੱਸ. ਪੀ. ਨੇ ਕਿਹਾ ਕਿ ਵੈੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਇਕ ਹਫ਼ਤਾ ਜਾਂ ਦਸ ਦਿਨ ਲੱਗਣਗੇ। ਸਵਰਗੀ ਬੂਟਾ ਸਿੰਘ ਦੇ ਪੁੱਤਰ ਨੇ ਐੱਸ. ਸੀ. ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜੀ ਨੇ ਰਾਜਾ ਵੜਿੰਗ ਨੂੰ ਅੱਠ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ। ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਕੋਈ ਰੌਬਿਨ ਹੁੱਡ ਨਹੀਂ ਹੈ, ਜਿਸ ਨੂੰ ਤੁਸੀਂ ਨਹੀਂ ਲੱਭ ਸਕਦੇ। ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਘੁੰਮ ਰਿਹਾ ਹੈ ਤੁਸੀਂ ਉਸ ਨੂੰ ਕਿਉਂ ਨਹੀਂ ਲੱਭ ਸਕਦੇ? ਇਹ ਖੁੱਲ੍ਹੇ ਮੈਦਾਨ ਵਿੱਚ ਇਕ ਖਰਗੋਸ਼ ਵਾਂਗ ਘੁੰਮ ਰਿਹਾ ਹੈ।

 

ਜਾਣੋ ਕੀ ਹੈ ਪੂਰਾ ਮਾਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 4 ਨਵੰਬਰ ਨੂੰ ਤਰਨਤਾਰਨ ਦੇ ਇਕ ਪਿੰਡ ਵਿੱਚ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਵਿਰੁੱਧ ਨਸਲੀ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਰਾਜਾ ਵੜਿੰਗ ਵਿਰੁੱਧ ਪੁਲਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।