Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ...

ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ, ਦੁਬਾਰਾ ਪੋਸਟਮਾਰਟਮ ਦੀ ਮੰਗ ਲੈ ਕੇ ਹਾਈ ਕੋਰਟ ਜਾਵੇਗਾ ਪਰਿਵਾਰ

 

 

ਗੁਰਦਾਸਪੁਰ : ਗੁਰਦਾਸਪੁਰ ਵਿਚ ਦੋ ਪੁਲਸ ਮੁਲਾਜ਼ਮਾਂ ਨੂੰ ਸ਼ਹੀਦ ਕੀਤੇ ਜਾਣ ਦੇ ਮਾਮਲੇ ਵਿਚ ਕਥਿਤ ਪੁਲਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਪਰਿਵਾਰ ਨੂੰ ਮਿਲੀ ਹੈ। ਪਰਿਵਾਰ ਵੱਲੋਂ ਫ਼ਿਲਹਾਲ ਰਣਜੀਤ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਉਸ ਦੇ ਪਿਤਾ ਅਜੇ ਵਿਦੇਸ਼ ਵਿਚ ਹਨ ਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਰਣਜੀਤ ਸਿੰਘ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਲਈ ਹਾਈ ਕੋਰਟ ਜਾਣ ਦਾ ਫ਼ੈਸਲਾ ਕੀਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਐਡਵੋਕੇਟ ਰਵੀ ਦੀਪ ਬਡਿਆਲ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਪੋਸਟਮਾਰਟਮ ਹੋ ਗਿਆ ਹੈ ਤੇ ਉਸ ਦੀ ਰਿਪੋਰਟ ਤੋਂ ਪੜ੍ਹਣ ਤੋਂ ਬਾਅਦ ਹੀ ਉਹ ਕੁਝ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਦੋਸ਼ ਲਗਾਏ ਗਏ ਹਨ ਕਿ ਰਣਜੀਤ ਸਿੰਘ ਦੀ ਦੇਹ ‘ਤੇ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਉਨ੍ਹਾਂ ਨੂੰ ਰੀ-ਪੋਸਟਮਾਰਟਮ ਦੀ ਅਪੀਲ ਹਾਈ ਕੋਰਟ ਵਿਚ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਹਿਰਾਸਤ ਵਿਚ ਰਣਜੀਤ ਸਿੰਘ ‘ਤੇ ਤਸ਼ਦੱਦ ਹੋਇਆ ਹੈ ਜਾਂ ਨਹੀਂ, ਇਸ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਹੀ ਲੱਗ ਸਕਦਾ ਹੈ।