Become a member

Get the best offers and updates relating to Liberty Case News.

― Advertisement ―

spot_img
spot_img
HomeBig Newsਫ਼ਿਲਮ ‘ਧੁਰੰਧਰ’ ਦੇ ਪ੍ਰੋਡਕਸ਼ਨ ਡਿਜ਼ਾਈਨਰ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ, ਚੰਡੀਗੜ੍ਹ...

ਫ਼ਿਲਮ ‘ਧੁਰੰਧਰ’ ਦੇ ਪ੍ਰੋਡਕਸ਼ਨ ਡਿਜ਼ਾਈਨਰ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ, ਚੰਡੀਗੜ੍ਹ ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ ਵਿੱਚ ਫ਼ਿਲਮ ਧੁਰੰਧਰ ਦੇ ਪ੍ਰੋਡਕਸ਼ਨ ਡਿਜ਼ਾਈਨਰ ਜੌਨ ਜੋਸਫ਼ ਉਰਫ਼ ਜੋਏਲ ਖ਼ਿਲਾਫ਼ ਇਕ ਨੌਜਵਾਨ ਕੁੜੀ ਨਾਲ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦੋਸ਼ੀ ਨੇ ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਟਲ ਵਿੱਚ ਕੁੜੀ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਏ। ਇਸ ਤੋਂ ਇਲਾਵਾ ਕੁੱਟਮਾਰ ਅਤੇ ਤੋੜਫੋੜ ਦੇ ਵੀ ਦੋਸ਼ ਲਗੇ ਹਨ।

ਪੁਲਿਸ ਮੁਤਾਬਕ ਨਾਗਪੁਰ ਦੀ ਰਹਿਣ ਵਾਲੀ ਇਕ ਨੌਜਵਾਨ ਕੁੜੀ ਨੇ ਸੈਕਟਰ-17 ਥਾਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 74, 79, 123, 126(2) ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਦੇ ਅਨੁਸਾਰ ਸਾਲ 2025 ਵਿੱਚ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿੱਚ ਫ਼ਿਲਮ ਧੁਰੰਧਰ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਉਸਦੀ ਮੁਲਾਕਾਤ ਫ਼ਿਲਮ ਦੀ ਪ੍ਰੋਡਕਸ਼ਨ ਟੀਮ ਨਾਲ ਜੁੜੇ ਜੌਨ ਜੋਸਫ਼ ਨਾਲ ਹੋਈ ਸੀ।

ਕੁੜੀ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਉਸਨੂੰ ਫ਼ਿਲਮ ਵਿੱਚ ਕੰਮ ਦਿਵਾਉਣ ਅਤੇ ਹੋਰ ਪ੍ਰੋਜੈਕਟਾਂ ਨਾਲ ਜੋੜਣ ਦਾ ਭਰੋਸਾ ਦਿੱਤਾ। ਹੌਲੀ-ਹੌਲੀ ਦੋਵਾਂ ਵਿਚਾਲੇ ਗੱਲਬਾਤ ਵਧੀ, ਜਿਸ ਤੋਂ ਬਾਅਦ ਦੋਸ਼ੀ ਨੇ ਉਸ ‘ਤੇ ਨੇੜੇ ਆਉਣ ਲਈ ਦਬਾਅ ਬਣਾਇਆ।

ਪੀੜਤਾ ਦੇ ਮੁਤਾਬਕ 2 ਸਤੰਬਰ 2025 ਨੂੰ ਦੋਸ਼ੀ ਉਸਨੂੰ ਸੈਕਟਰ-17 ਸਥਿਤ ਇਕ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਏ ਗਏ। ਕੁੜੀ ਦਾ ਦੋਸ਼ ਹੈ ਕਿ ਦੋਸ਼ੀ ਨੇ ਉਸਨੂੰ ਧਮਕਾਇਆ ਅਤੇ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਲਈ ਦਬਾਅ ਪਾਇਆ।

ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬਾਅਦ ਵਿੱਚ ਦੋਸ਼ੀ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਉਸਦਾ ਸਮਾਨ ਵੀ ਤੋੜ ਦਿੱਤਾ।

ਸੈਕਟਰ-17 ਥਾਣਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।