Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੀਆਂ 11 ਸਿਆਸੀ ਪਾਰਟੀਆਂ ਦੀ ਮਾਨਤਾ ਹੋ ਸਕਦੀ ਹੈ ਰੱਦ! List...

ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਦੀ ਮਾਨਤਾ ਹੋ ਸਕਦੀ ਹੈ ਰੱਦ! List ‘ਚ ਸਿਮਰਨਜੀਤ ਮਾਨ ਦੀ ਪਾਰਟੀ ਵੀ ਸ਼ਾਮਲ

ਚੰਡੀਗੜ੍ਹ : ਪੰਜਾਬ ਦੀਆਂ 11 ਸਿਆਸੀ ਪਾਰਟੀਆਂ ਵੱਲੋਂ ਆਪਣੇ ਚੋਣ ਖਰਚੇ ਦਾ ਬਿਓਰਾ ਜਮ੍ਹਾਂ ਨਾ ਕਰਵਾਉਣ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ‘ਤੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ ਕਾਰਨ ਦੱਸੋ (show-cause) ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਪਾਰਟੀਆਂ ‘ਤੇ ਮਾਨਤਾ ਰੱਦ ਕੀਤੇ ਜਾਣ ਦਾ ਵੀ ਖ਼ਤਰਾ ਹੈ। ਇਨ੍ਹਾਂ ਪਾਰਟੀਆਂ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੀ ਸ਼ਾਮਲ ਹੈ।

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਨੋਟਿਸ ਅਨੁਸਾਰ, ਇਨ੍ਹਾਂ 11 ਦਲਾਂ ਨੇ ਲਗਾਤਾਰ ਤਿੰਨ ਵਿੱਤੀ ਸਾਲਾਂ—2021-22, 2022-23 ਅਤੇ 2023-24—ਦੇ ਸਾਲਾਨਾ ਆਡਿਟ ਖਾਤਿਆਂ ਦੀ ਰਿਪੋਰਟ ਸਮੇਂ ‘ਤੇ ਪੇਸ਼ ਨਹੀਂ ਕੀਤੀ। ਇਸ ਤੋਂ ਇਲਾਵਾ, ਇਨ੍ਹਾਂ ਨੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜਨ ਦੇ ਬਾਵਜੂਦ, ਕਮਿਸ਼ਨ ਨੂੰ ਨਿਰਧਾਰਤ ਫਾਰਮੈਟ ਵਿਚ ਚੋਣ ਖਰਚੇ ਦਾ ਵੇਰਵਾ ਵੀ ਪ੍ਰਦਾਨ ਨਹੀਂ ਕੀਤਾ।

ਚੋਣ ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਸਾਰੀਆਂ ਪਾਰਟੀਆਂ ਨੂੰ 10 ਅਕਤੂਬਰ ਤੱਕ ਲਿਖਤੀ ਜਵਾਬ ਦੇਣਾ ਹੋਵੇਗਾ। ਨਾਲ ਹੀ, ਉਨ੍ਹਾਂ ਨੂੰ 17 ਅਕਤੂਬਰ ਨੂੰ ਚੋਣ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜੇਕਰ ਚੋਣ ਕਮਿਸ਼ਨ ਇਨ੍ਹਾਂ ਪਾਰਟੀਆਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੁੰਦਾ, ਤਾਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾ ਸਕਦੀ ਹੈ। ਕਮਿਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮਾਂ ਸੀਮਾ ਤੱਕ ਕੋਈ ਜਵਾਬ ਨਹੀਂ ਮਿਲਦਾ, ਤਾਂ ਇਹ ਮੰਨ ਲਿਆ ਜਾਵੇਗਾ ਕਿ ਪਾਰਟੀ ਕੋਲ ਕਹਿਣ ਲਈ ਕੁਝ ਨਹੀਂ ਹੈ, ਅਤੇ ਕਮਿਸ਼ਨ ਇਨ੍ਹਾਂ ਪਾਰਟੀਆਂ ਨੂੰ ਰਜਿਸਟ੍ਰੇਸ਼ਨ ਦੀ ਸੂਚੀ ਵਿਚੋਂ ਹਟਾਉਣ ਲਈ ਅੰਤਿਮ ਹੁਕਮ ਪਾਸ ਕਰ ਦੇਵੇਗਾ।