ਗੁਰਦਾਸਪੁਰ : ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਐਕਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਇੰਸਪੈਕਟਰ ਇੰਦਰਬੀਰ ਕੌਰ ਦੇ ਅਧੀਨ ਗੁਰਦਾਸਪੁਰ ਦੇ 13 ਪੁਲਸ ਸਾਂਝ ਕੇਂਦਰ ਸਨ। ਸਾਂਝ ਕੇਂਦਰ ਦੇ ਕਰਮਚਾਰੀਆਂ ਵੱਲੋਂ ਇੰਦਰਬੀਰ ਕੌਰ ‘ਤੇ ਉਨ੍ਹਾਂ ਤੋਂ ਪੈਸੇ ਲੈਣ ਦੇ ਦੋਸ਼ ਲਗਾਏ ਗਏ ਸਨ। ਇਸ ਮਗਰੋਂ ਪੁਲਸ ਵੱਲੋਂ ਇੰਦਰਬੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।