Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ 'ਆਪ' ਆਗੂ 'ਤੇ ਗੋਲ਼ੀਆਂ ਚਲਾਉਣ ਵਾਲਾ ਰਿਟਾਇਰਡ DSP ਗ੍ਰਿਫ਼ਤਾਰ, ਹੋਣਗੇ...

ਪੰਜਾਬ ‘ਚ ‘ਆਪ’ ਆਗੂ ‘ਤੇ ਗੋਲ਼ੀਆਂ ਚਲਾਉਣ ਵਾਲਾ ਰਿਟਾਇਰਡ DSP ਗ੍ਰਿਫ਼ਤਾਰ, ਹੋਣਗੇ ਵੱਡੇ ਖ਼ੁਲਾਸੇ

 

ਸ੍ਰੀ ਅਨੰਦਪੁਰ ਸਾਹਿਬ – ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਅਗਮਪੁਰ ਵਿਚ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਪੁਲਸ ਨੇ 24 ਘੰਟਿਆਂ ਵਿਚ ਹੀ ਮੁਲਜ਼ਮ ਸੇਵਾ ਮੁਕਤ ਡੀ. ਐੱਸ. ਪੀ. ਦਿਲਸ਼ੇਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦਿਲਸ਼ੇਰ ਦੇ ਨਾਲ-ਨਾਲ ਹਥਿਆਰ ਵੀ ਜ਼ਬਤ ਕਰ ਲਿਆ ਹੈ।

 

ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਪੁਲਸ ਮੁਖੀ ਐੱਸ. ਐੱਸ. ਪੀ. ਗੁਰਨੀਤ ਸਿੰਘ ਖੁਰਾਣਾ ਨੇ ਐੱਸ. ਪੀ. ਗੁਰਦੀਪ ਸਿੰਘ ਗੋਸਲ, ਡੀ. ਐੱਸ. ਪੀ. ਜਸ਼ਨਦੀਪ ਸਿੰਘ ਮਾਣ ਨੇ ਐੱਸ. ਐੱਚ. ਓ. ਅਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ ਅਤੇ ਐੱਸ. ਆਈ. ਜਸਮੇਰ ਸਿੰਘ ਨੇ ਦੱਸਿਆ ਕੀ ਬੀਤੇ ਕੱਲ੍ਹ ਪਿੰਡ ਅਗਮਪੁਰ ਵਿੱਚ ਵਿਆਹ ਸਮਾਗਮ ਵਿੱਚ ਨਿਤਿ ਨੰਦਾ ‘ਤੇ ਫਾਇਰਿੰਗ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿਲਸ਼ੇਰ ਕੋਲੋਂ 32 ਬੋਰ ਰਿਵਾਰਵਰ ਵੀ ਕਾਬੂ ਕੀਤਾ ਗਿਆ।

 

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੀ ਇਕ ਐੱਫ਼. ਆਈ. ਆਰ. ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਦਰਜ ਕੀਤੀ ਗਈ ਸੀ, ਜਿਸ ਦਾ ਮੁਕੱਦਮਾ ਨੰਬਰ 179 ਹੈ। ਪੁਲਸ ਪਾਰਟੀ ਨੂੰ ਉਸ ਵੇਲੇ ਸਫ਼ਲਤਾ ਮਿਲੀ ਜਦੋਂ ਦਿਲਸ਼ੇਰ ਸਿੰਘ ਪਾਸੋਂ ਵਾਰਦਾਤ ਸਮੇਂ ਵਰਤਿਆ ਅਸਲਾ 32 ਬੋਰ ਰਿਵਾਲਵਰ ਅਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮ ਦਿਲਸ਼ੇਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।