ਬਠਿੰਡਾ : ਕਿਸਾਨਾਂ ਵਲੋਂ ਅੱਜ ‘ਪੰਜਾਬ ਬੰਦ’ ਦੀ ਕਾਲ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ‘ਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇੱਥੇ ਸਬਜ਼ੀ ਮੰਡੀ ਨੂੰ ਬੰਦ ਰੱਖਿਆ ਗਿਆ। ਇਸ ਦੇ ਨਾਲ ਹੀ ਬੱਸ ਅੱਡਿਆਂ ‘ਤੇ ਖੜ੍ਹੀਆਂ ਬੱਸਾਂ ਕਾਰਨ ਯਾਤਰੀਆਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਕਿਉਂਕਿ ਸਰਕਾਰੀ ਬੱਸਾਂ ਸੜਕਾਂ ‘ਤੇ ਨਹੀਂ ਦੌੜਨਗੀਆਂ।ਕਿਸਾਨਾਂ ਵਲੋਂ ਥਾਂ-ਥਾਂ ‘ਤੇ ਸੜਕਾਂ ਜਾਮ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਕਿਸਾਨਾਂ ਵਲੋਂ ਬੰਦ ਦੇ ਦਿੱਤੇ ਸੱਦੇ ਤਹਿਤ ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਮੁਕੰਮਲ ਬੰਦ ਹੇਗਾ। ਇਸ ‘ਚ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਰਾਹਤ ਹੋਵੇਗੀ।