Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ

ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ

 

 

ਰੋਪੜ/ਚੰਡੀਗੜ੍ਹ- ਸ੍ਰੀ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਕੁਤਾਹੀ ਵਰਤਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਨੇ ਰੋਪੜ ‘ਚ ਆਰ. ਟੀ. ਓ. ਵਜੋਂ ਤਾਇਨਾਤ ਪੀ. ਸੀ. ਐੱਸ. ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

 

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਆਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਸੀ। ਪਿੰਡਾਂ ਵਿਚ ਸੰਗਤ ਲਈ ਬੱਸ ਸਰਵਿਸ ਲਾਈ ਗਈ ਸੀ ਪਰ ਬੱਸ ਦੀ ਸਰਵਿਸ ਲੋਕਾਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਕਰਵਾਈ ਗਈ, ਜਿਸ ਕਰਕੇ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸੇ ਦੇ ਮੱਦੇਨਜ਼ਰ ਉਕਤ ਅਫ਼ਸਰ ਨੂੰ ਸਸਪੈਂਡ ਕੀਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਦਰਜ ਉਪਬੰਧਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਮੁਅੱਤਲੀ ਦੇ ਸਮੇਂ ਦੌਰਾਨ ਇਸ ਅਧਿਕਾਰੀ ਦਾ ਹੈੱਡ ਕੁਆਰਟਰ, ਚੰਡੀਗੜ੍ਹ ਵਿਖੇ ਹੋਵੇਗਾ ਅਤੇ ਉਹ ਸਮਰੱਥ ਅਥਾਰਿਟੀ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਆਪਣਾ ਹੈੱਡ ਕੁਆਰਟਰ ਨਹੀਂ ਛੱਡਣਗੇ।