Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਦੇ ਕਾਫਲੇ ਅੱਗੇ ਤਿਰੰਗੇ ਦੀ ਬੇਅਦਬੀ, ਸੁਰੱਖਿਆ...

ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਦੇ ਕਾਫਲੇ ਅੱਗੇ ਤਿਰੰਗੇ ਦੀ ਬੇਅਦਬੀ, ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ

ਕੈਨੇਡਾ ਵਿੱਚ ਇੱਕ ਵਾਰ ਫਿਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਾਬੰਦੀਸ਼ੁਦਾ ਸੰਸਥਾ “ਸਿਖਸ ਫਾਰ ਜਸਟਿਸ” ਨਾਲ ਜੁੜੇ ਖਾਲਿਸਤਾਨ ਸਮਰਥਕ ਕਾਰਕੁਨ ਇੰਦਰਜੀਤ ਸਿੰਘ ਗੋਸਲ ‘ਤੇ ਦੋਸ਼ ਹੈ ਕਿ ਉਸ ਨੇ ਕੈਨੇਡਾ ਦੌਰੇ ‘ਤੇ ਪਹੁੰਚੇ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦੇ ਕਾਫਲੇ ਸਾਹਮਣੇ ਭਾਰਤੀ ਤਿਰੰਗੇ ਦੀ ਬੇਅਦਬੀ ਕੀਤੀ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਭਾਰਤੀ ਹਾਈ ਕਮਿਸ਼ਨਰ ਇੱਕ ਸਰਕਾਰੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਮੌਕੇ ‘ਤੇ ਪਹਿਲਾਂ ਤੋਂ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਕਾਫਲੇ ਨੂੰ ਘੇਰ ਲਿਆ। ਦੋਸ਼ ਹੈ ਕਿ ਪ੍ਰਦਰਸ਼ਨ ਦੌਰਾਨ ਗੋਸਲ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਕੇ ਹਾਈ ਕਮਿਸ਼ਨਰ ਦੀ ਗੱਡੀ ਤੱਕ ਪਹੁੰਚ ਗਿਆ ਅਤੇ ਉੱਥੇ ਤਿਰੰਗਾ ਫਾੜ ਦਿੱਤਾ।

ਇਸ ਦੌਰਾਨ ਭਾਰਤ ਵਿਰੋਧੀ ਨਾਅਰੇ ਵੀ ਲਗਾਏ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਨੂੰ ਲੈ ਕੇ ਵੀ ਨਾਅਰੇਬਾਜ਼ੀ ਕੀਤੀ ਗਈ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਭਾਰਤੀ ਭਾਈਚਾਰੇ ਵਿੱਚ ਗੁੱਸਾ ਦੇਖਿਆ ਜਾ ਰਿਹਾ ਹੈ। ਇੰਦਰਜੀਤ ਸਿੰਘ ਗੋਸਲ ਨੇ ਆਪਣੇ ਕਦਮ ਨੂੰ ਠੀਕ ਦੱਸਦਿਆਂ ਦਾਅਵਾ ਕੀਤਾ ਕਿ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲ ਰਹੀ ਹੈ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਉਸ ਖ਼ਿਲਾਫ਼ ਕਥਿਤ ਤੌਰ ‘ਤੇ ਸਾਜ਼ਿਸ਼ ਰਚੀ ਗਈ ਸੀ, ਹਾਲਾਂਕਿ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ।

ਇਸ ਘਟਨਾ ਤੋਂ ਬਾਅਦ ਕੈਨੇਡਾ ਦੀ ਸੁਰੱਖਿਆ ਪ੍ਰਣਾਲੀ ਅਤੇ ਸਰਕਾਰ ਦੀ ਭੂਮਿਕਾ ‘ਤੇ ਗੰਭੀਰ ਸਵਾਲ ਉਠ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵਿਦੇਸ਼ੀ ਰਾਜਨਾਇਕ ਦੀ ਸੁਰੱਖਿਆ ਵਿੱਚ ਇਸ ਤਰ੍ਹਾਂ ਦੀ ਚੂਕ ਚਿੰਤਾਜਨਕ ਹੈ।