Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ...

ਪਹਿਲੀ ਜਮਾਤ ‘ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

 

ਨੈਸ਼ਨਲ : ਹਰਿਆਣਾ ਸਰਕਾਰ ਨੇ ਸੂਬੇ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਨੂੰ ਪੂਰੀ ਤਰ੍ਹਾਂ ਲਾਗੂ ਕਰਦਿਆਂ ‘ਹਰਿਆਣਾ ਸਕੂਲ ਸਿੱਖਿਆ ਨਿਯਮ-2003’ ਵਿੱਚ ਵੱਡੀ ਸੋਧ ਕੀਤੀ ਹੈ। ਨਵੇਂ ਨਿਯਮਾਂ ਅਨੁਸਾਰ, ਹੁਣ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਬੱਚੇ ਦੀ ਘੱਟੋ-ਘੱਟ ਉਮਰ 6 ਸਾਲ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੇ ਸਿੰਘ ਦਹੀਆ ਨੇ ‘ਹਰਿਆਣਾ ਸਕੂਲ ਸਿੱਖਿਆ ਸੋਧ ਨਿਯਮ-2026’ ਨੂੰ ਅਧਿਕਾਰਤ ਤੌਰ ‘ਤੇ ਨੋਟੀਫਾਈ ਕਰ ਦਿੱਤਾ ਹੈ।
ਪੁਰਾਣੇ ਨਿਯਮਾਂ ਵਿੱਚ ਬਦਲਾਅ
ਪਹਿਲਾਂ ਦੇ ਨਿਯਮਾਂ ਮੁਤਾਬਕ 5 ਸਾਲ ਦੀ ਉਮਰ ਵਾਲੇ ਬੱਚੇ ਪਹਿਲੀ ਜਮਾਤ ਵਿੱਚ ਦਾਖ਼ਲਾ ਲੈਣ ਦੇ ਯੋਗ ਸਨ। ਹੁਣ ਇਸ ਉਮਰ ਸੀਮਾ ਨੂੰ ਇੱਕ ਸਾਲ ਵਧਾ ਕੇ 6 ਸਾਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਉਨ੍ਹਾਂ ਬੱਚਿਆਂ ਨੂੰ ਰਾਹਤ ਦਿੱਤੀ ਹੈ, ਜਿਨ੍ਹਾਂ ਦੀ ਉਮਰ ਦਾਖ਼ਲੇ ਦੇ ਸਮੇਂ ਥੋੜੀ ਘੱਟ ਹੈ। ਜਿਹੜੇ ਬੱਚੇ 30 ਸਤੰਬਰ ਤੱਕ ਆਪਣੀ 6 ਸਾਲ ਦੀ ਉਮਰ ਪੂਰੀ ਕਰ ਲੈਣਗੇ, ਉਹ ਵੀ ਦਾਖ਼ਲੇ ਲਈ ਯੋਗ ਮੰਨੇ ਜਾਣਗੇ। ‘ਸਿੱਖਿਆ ਦੇ ਅਧਿਕਾਰ ਐਕਟ-2011’ ਦੇ ਨਿਯਮ 10 ਤਹਿਤ, 6 ਮਹੀਨੇ ਦੀ ਵਿਸਤ੍ਰਿਤ ਮਿਆਦ ਦੌਰਾਨ ਬੱਚਾ ਜਿਸ ਦਿਨ ਵੀ 6 ਸਾਲ ਦਾ ਹੋ ਜਾਵੇਗਾ, ਉਸੇ ਦਿਨ ਤੋਂ ਉਹ ਪਹਿਲੀ ਜਮਾਤ ਵਿੱਚ ਦਾਖ਼ਲੇ ਦਾ ਹੱਕਦਾਰ ਹੋਵੇਗਾ।

ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼
ਸਿੱਖਿਆ ਨਿਰਦੇਸ਼ਾਲਿਆ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEOs), ਬਲਾਕ ਸਿੱਖਿਆ ਅਧਿਕਾਰੀਆਂ ਅਤੇ ਮੌਲਿਕ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਇਹਨਾਂ ਨਵੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।