Wednesday, July 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ...

ਦੌੜਾਕ ਫ਼ੌਜਾ ਸਿੰਘ ਦੀ ਹੋਈ ਅੰਤਿਮ ਅਰਦਾਸ, SGPC ਦੇ ਪ੍ਰਧਾਨ ਧਾਮੀ ਸਣੇ ਪਹੁੰਚੀਆਂ ਕਈ ਸ਼ਖ਼ਸੀਅਤਾਂ

ਜਲੰਧਰ – ‘ਟਰਬਨ ਟੋਰਨਾਡੋ’ ਦੇ ਨਾਂ ਨਾਲ ਜਾਣੇ ਜਾਣ ਵਾਲੇ ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਅੱਜ ਜੱਦੀ ਪਿੰਡ ਬਿਆਸ ਵਿਖੇ ਅੰਤਿਮ ਅਰਦਾਸ ਕੀਤੀ ਗਈ। ਅੰਤਿਮ ਅਰਦਾਸ ਦੇ ਭੋਗ ਪਠਾਨਕੋਟ-ਜਲੰਧਰ ਹਾਈਵੇਅ ‘ਤੇ ਸਥਿਤ ਗੁਰਦੁਆਰਾ ਸ੍ਰੀ ਬਾਬੇ ਸ਼ਹੀਦਾ ਸਮਰਾਟਪੁਰ ਵਿਖੇ ਪਾਏ ਗਏ। ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ। ਇਸ ਦੇ ਇਲਾਵਾ ਸਿਆਸੀ ਜਗਤ ਤੋਂ ਵੀ ਕਈ ਸ਼ਖ਼ਸੀਅਤਾਂ ਨੇ ਪਹੁੰਚ ਸ਼ਰਧਾਂਜਲੀ ਦਿੱਤੀ।

ਜ਼ਿਕਰਯੋਗ ਹੈ ਕਿ 114 ਸਾਲਾ ਫ਼ੌਜਾ ਸਿੰਘ ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਸਨ, ਜਿਨ੍ਹਾਂ ਨੇ 80 ਸਾਲ ਦੀ ਉਮਰ ‘ਚ ਦੌੜਨਾ ਸ਼ੁਰੂ ਕੀਤਾ ਸੀ ਅਤੇ 90 ਸਾਲ ਦੀ ਉਮਰ ਵਿੱਚ ਇੰਗਲੈਂਡ ਵਿੱਚ ਆਪਣੀ ਪਹਿਲੀ ਮੈਰਾਥਨ ਪੂਰੀ ਕੀਤੀ ਸੀ। 100 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਟੋਰਾਂਟੋ ਵਿੱਚ ਹੋਈ ਮੈਰਾਥਨ ਵਿੱਚ ਇਕ ਵਿਸ਼ਵ ਰਿਕਾਰਡ ਬਣਾਇਆ ਅਤੇ ਆਪਣਾ ਨਾਮ ਵਿਸ਼ਵ ਰਿਕਾਰਡ ਬੁੱਕ ਵਿੱਚ ਦਰਜ ਕਰਵਾਇਆ।

ਜ਼ਿਕਰਯੋਗ ਹੈ ਕਿ 114 ਸਾਲ ਦੇ ਫ਼ੌਜਾ ਸਿੰਘ ਦੀ ਉਨ੍ਹਾਂ ਦੇ ਘਰ ਤੋਂ ਹੀ ਕੁਝ ਦੂਰੀ ‘ਤੇ ਸੜਕ ਹਾਦਸੇ ਦੌਰਾਨ ਜਾਨ ਚਲੀ ਗਈ ਸੀ। ਉਨ੍ਹਾਂ ਨੂੰ ਫਾਰਚਿਊਨਰ ਕਾਰ ਸਵਾਰ ਐੱਨ. ਆਰ. ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ। ਟੱਕਰ ਤੋਂ ਬਾਅਦ ਫ਼ੌਜਾ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਲੰਧਰ ਦਿਹਾਤੀ ਪੁਲਸ ਨੇ ਹਾਦਸੇ ਤੋਂ 30 ਘੰਟੇ ਬਾਅਦ ਹੀ ਮੁਲਜ਼ਮ ਦੀ ਪਛਾਣ ਕਰ ਲਈ ਸੀ। ਐੱਨ. ਆਰ. ਆਈ. ਅੰਮ੍ਰਿਤਪਾਲ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਫਾਰਚਿਊਨਰ ਗੱਡੀ ਨੂੰ ਵੀ ਬਰਾਮਦ ਕੀਤਾ ਗਿਆ। ਪੁਲਸ ਨੇ ਅੰਮ੍ਰਿਤਪਾਲ ਨੂੰ ਕੋਰਟ ‘ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ।