ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਰਚ 2026 ਤੱਕ ਦੇਸ਼ ਵਿਚੋਂ ਨਕਸਲਵਾਦ ਨੂੰ ਖਤਮ ਕਰਨ ਦਾ ਵਾਅਦਾ ਕਰਦੇ ਹੋਏ ਸੋਮਵਾਰ ਨੂੰ ਕਿਹਾ ਕਿ ਛੱਤੀਸਗੜ੍ਹ ਵਿਚ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਸ਼ਾਹ ਦੀ ਇਹ ਟਿੱਪਣੀ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਨਕਸਲੀਆਂ ਵੱਲੋਂ ਇੱਕ ਸ਼ਕਤੀਸ਼ਾਲੀ ਆਈ.ਈ.ਡੀ. ਧਮਾਕੇ ਵਿੱਚ 8 ਜ਼ਿਲ੍ਹਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦੇ ਜਵਾਨਾਂ ਅਤੇ ਇੱਕ ਡਰਾਈਵਰ ਦੀ ਮੌਤ ਤੋਂ ਬਾਅਦ ਆਈ ਹੈ।
ਸ਼ਾਹ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਮੈਂ ਬੀਜਾਪੁਰ (ਛੱਤੀਸਗੜ੍ਹ) ‘ਚ ਆਈ.ਈ.ਡੀ. ਧਮਾਕੇ ‘ਚ ਡੀ.ਆਰ.ਜੀ. ਜਵਾਨਾਂ ਦੇ ਸ਼ਹੀਦ ਹੋਣ ਦੀ ਖਬਰ ਤੋਂ ਬਹੁਤ ਦੁਖੀ ਹਾਂ। ਮੈਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਅਸੰਭਵ ਹੈ, ਪਰ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਸਾਡੇ ਜਵਾਨਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਅਸੀਂ ਮਾਰਚ 2026 ਤੱਕ ਭਾਰਤ ਵਿੱਚੋਂ ਨਕਸਲਵਾਦ ਨੂੰ ਖ਼ਤਮ ਕਰ ਦੇਵਾਂਗੇ।’ ਪਿਛਲੇ 2 ਸਾਲਾਂ ਵਿੱਚ ਸੂਬੇ ਵਿੱਚ ਸੁਰੱਖਿਆ ਬਲਾਂ ‘ਤੇ ਨਕਸਲੀਆਂ ਦਾ ਇਹ ਸਭ ਤੋਂ ਵੱਡਾ ਹਮਲਾ ਹੈ।