Wednesday, July 23, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ...

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪੰਜਾਬ ਵਿੱਚ ਸਾਜ਼ਗਾਰ ਮਾਹੌਲ ਸਿਰਜਣ ਸਦਕਾ ਵਿਕਾਸ ਨੂੰ ਮਿਲਿਆ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ


ਚੰਡੀਗੜ੍ਹ, 31 ਮਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ।

ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਿਰਫ਼ ਮਈ 2025 ਵਿੱਚ ਹੀ 124 ਕਰੋੜ ਰੁਪਏ ਦੀ ਕੀਮਤ ਦੇ 211 ਪਲਾਟ ਵੇਚੇ ਗਏ ਹਨ। ਇਸ ਈ-ਨਿਲਾਮੀ ਵਿੱਚ ਲੁਧਿਆਣਾ ‘ਚ 97, ਕੋਟਕਪੂਰਾ ਵਿੱਚ 30, ਕੁਰਾਲੀ ਵਿੱਚ 27, ਤਲਵੰਡੀ ਭਾਈ ਵਿੱਚ 23, ਮਹਿਤਪੁਰ ਵਿੱਚ 18, ਮੋਹਾਲੀ ਵਿੱਚ ਛੇ, ਰਾਜਪੁਰਾ ਵਿੱਚ ਪੰਜ ਅਤੇ ਫਗਵਾੜਾ ਵਿੱਚ ਪੰਜ ਪਲਾਟਾਂ ਦੀ ਵਿਕਰੀ ਸ਼ਾਮਲ ਹੈ।

ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਨੇ ਦਸੰਬਰ 2024 ਵਿੱਚ 28 ਕਰੋੜ ਰੁਪਏ ਵਿੱਚ 48 ਪਲਾਟ, ਜਨਵਰੀ 2025 ਵਿੱਚ 48 ਕਰੋੜ ਰੁਪਏ ਵਿੱਚ 66 ਪਲਾਟ, ਫਰਵਰੀ ਵਿੱਚ 53 ਕਰੋੜ ਰੁਪਏ ਵਿੱਚ 139 ਪਲਾਟ, ਮਾਰਚ 2025 ਵਿੱਚ 71 ਕਰੋੜ ਰੁਪਏ ਵਿੱਚ 256 ਪਲਾਟਾਂ ਦੀ ਨਿਲਾਮੀ ਕੀਤੀ।

ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਮੰਡੀ ਬੋਰਡ ਦੁਆਰਾ ਆਪਣੀਆਂ ਜਾਇਦਾਦਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਦਿਆਂ ਮਾਲੀਆ ਜੁਟਾ ਕੇ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਪਾਰਦਰਸ਼ਤਾ ਅਤੇ ਆਧੁਨਿਕ ਤਕਨਾਲੋਜੀ ਨੂੰ ਅਪਣਾ ਕੇ ਬੋਲੀ ਲਈ ਇੱਕ ਪ੍ਰਤੀਯੋਗੀ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਪਣੀ ਈ-ਨਿਲਾਮੀ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਬਣਾਇਆ ਹੈ। ਇਹ ਪਹੁੰਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਦਿਆਂ ਬੋਲੀ ਪ੍ਰਕਿਰਿਆ ਵਿੱਚ ਵਪਾਰੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਪਾਰੀਆਂ ਨੂੰ ਪ੍ਰਭਾਵਸ਼ਾਲੀ ਅਤੇ ਕੁਸ਼ਲ ਢੰਗ ਨਾਲ ਹਿੱਸਾ ਲੈਣ ਦੀ ਆਗਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਈ-ਨਿਲਾਮੀ ਪ੍ਰਕਿਰਿਆ ਵਿੱਚ ਤਕਨਾਲੋਜੀ ਦੀ ਵਰਤੋਂ ਨੇ ਇਸਨੂੰ ਵਧੇਰੇ ਸੁਚਾਰੂ ਬਣਾ ਦਿੱਤਾ ਹੈ, ਜਿਸ ਨਾਲ ਇਹ ਇਹ ਭਾਗੀਦਾਰਾਂ ਲਈ ਵਧੇਰੇ ਪਹੁੰਚਯੋਗ ਅਤੇ ਭਰੋਸੇਮੰਦ ਬਣ ਗਈ ਹੈ।