Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ ਨੂੰ ਯਾਦ ਕਰ ਅੱਜ...

ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਪ੍ਰਣਾਮ: ਘਟਨਾ ਨੂੰ ਯਾਦ ਕਰ ਅੱਜ ਵੀ ਖੜ੍ਹੇ ਹੋ ਜਾਂਦੇ ਨੇ ਲੂ-ਕੰਢੇ

 

 

ਨੈਸ਼ਨਲ – 14 ਫਰਵਰੀ ਦਾ ਦਿਨ ਭਾਵੇਂ ਹੀ ਕਈ ਲੋਕਾਂ ਲਈ ਵੈਲੇਨਟਾਈਨ ਡੇਅ ਮਨਾਉਣ ਦਾ ਦਿਨ ਹੋਵੇ ਪਰ ਇਹ ਦਿਨ ਇਤਿਹਾਸ ’ਚ ਜੰਮੂ-ਕਸ਼ਮੀਰ ਦੀ ਸਭ ਤੋਂ ਦੁਖ਼ਦ ਘਟਨਾ ਦੀ ਯਾਦ ਦਿਵਾਉਂਦਾ ਹੈ। 14 ਫਰਵਰੀ 2019 ਇਸ ਤਾਰੀਖ਼ ਨੂੰ ਕੌਣ ਭੁੱਲ ਸਕਦਾ ਹੈ। ਸਾਲ 2019 ’ਚ 14 ਫਰਵਰੀ ਵਾਲੇ ਦਿਨ ਹੀ ਅੱਤਵਾਦੀਆਂ ਨੇ ਇਸ ਦਿਨ ਨੂੰ ਦੇਸ਼ ਦੇ ਸੁਰੱਖਿਆ ਕਰਮੀਆਂ ’ਤੇ ਕਾਇਰਤਾਪੂਰਨ ਹਮਲੇ ਲਈ ਚੁਣਿਆ। ਇਸ ਘਟਨਾ ਨੂੰ ਯਾਦ ਕਰ ਕੇ ਅੱਜ ਵੀ ਲੂ-ਕੰਢੇ ਖੜ੍ਹੇ ਹੋ ਜਾਂਦੇ ਹਨ। ਇਸ ਅੱਤਵਾਦੀ ਹਮਲੇ ਮਗਰੋਂ ਜਵਾਨਾਂ ਦੇ ਮ੍ਰਿਤਕ ਸਰੀਰ ਸੜਕ ‘ਤੇ ਦੂਰ-ਦੂਰ ਖਿਲਰ ਗਏ ਸਨ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੇ ਵਿਸਫੋਟਕ ਨਾਲ ਲੱਦੇ ਵਾਹਨ ਨਾਲ ਸੀ. ਆਰ. ਪੀ. ਐੱਫ. ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ’ਚ 40 ਜਵਾਨ ਸ਼ਹੀਦ ਹੋ ਗਏ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।

 

14 ਫਰਵਰੀ 2019 ਨੂੰ ਕਦੇ ਨਹੀਂ ਭੁੱਲ ਸਕਦੇ

ਪੁਲਵਾਮਾ ’ਚ  ਸੀ. ਆਰ. ਪੀ. ਐੱਫ. ਜਵਾਨਾਂ ਨਾਲ ਭਰੀ ਬੱਸ ਨਾਲ ਇਕ ਵਿਸਫੋਟਕ ਨਾਲ ਭਰੀ ਗੱਡੀ ਸਿੱਧੀ ਜਾ ਟਕਰਾਈ ਅਤੇ ਜ਼ੋਰਦਾਰ ਧਮਾਕਾ ਹੋਇਆ। ਆਹਮਣੇ-ਸਾਹਮਣੇ ਦੀ ਟੱਕਰ ਹੋਣ ਤੋਂ ਪਹਿਲਾਂ ਤਾਂ ਕਿਸੇ ਨੂੰ ਕੁਝ ਸਮਝ ਨਹੀਂ ਆਇਆ। ਧਮਾਕੇ ਦਾ ਕਾਲਾ ਧੂੰਆਂ ਆਲੇ-ਦੁਆਲੇ ਇੰਨਾ ਕੁ ਜ਼ਿਆਦਾ ਭਰ ਗਿਆ ਕਿ ਕੁਝ ਨਜ਼ਰ ਨਹੀਂ ਆ ਰਿਹਾ ਸੀ। ਧੂੰਆਂ ਹਟਿਆ ਤਾਂ ਸੜਕ ’ਤੇ ਸਾਡੇ ਦੇਸ਼ ਦੇ ਵੀਰ ਜਵਾਨਾਂ ਦੇ ਮ੍ਰਿਤਰ ਸਰੀਰ ਪਏ ਸਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਸੜਕ ਕਈ ਦੂਰੀ ਤਕ ਖੂਨ ਨਾਲ ਰੰਗੀ ਗਈ ਸੀ। ਮੀਡੀਆ ਵਿਚ ਇਸ ਹਮਲੇ ਦੀਆਂ ਤਸਵੀਰਾਂ ਜਦੋਂ ਸਾਹਮਣੇ ਆਈਆਂ ਤਾਂ ਪੂਰਾ ਦੇਸ਼ ਹਿੱਲ ਗਿਆ। ਹਰ ਕਿਸੇ ਦੀ ਜ਼ੁਬਾਨ ’ਤੇ ਇਕੋਂ ਹੀ ਗੱਲ ਸੀ ਕਿ ਇਸ ਹਮਲੇ ਦਾ ਬਦਲਾ ਲਓ, ਅੱਤਵਾਦੀਆਂ ਨੂੰ ਮਾਰੋ ਅਤੇ ਦੁਸ਼ਮਣਾਂ ਨੂੰ ਕਰਾਰਾ ਜਵਾਬ ਦਿਓ।