Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪ੍ਰਤਾਪ ਸਿੰਘ ਬਾਜਵਾ ਨੂੰ SC ਕਮਿਸ਼ਨ ਦਾ ਨੋਟਿਸ, ਡਿਪਟੀ ਕਮਿਸ਼ਨਰ ਨੂੰ ਵੀ...

ਪ੍ਰਤਾਪ ਸਿੰਘ ਬਾਜਵਾ ਨੂੰ SC ਕਮਿਸ਼ਨ ਦਾ ਨੋਟਿਸ, ਡਿਪਟੀ ਕਮਿਸ਼ਨਰ ਨੂੰ ਵੀ ਸਖ਼ਤ ਹੁਕਮ ਜਾਰੀ

 

 

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਦਿੱਤੇ ਬਿਆਨਾਂ ਕਾਰਨ ਖੜ੍ਹਾ ਹੋਇਆ ਵਿਵਾਦ ਅਜੇ ਸ਼ਾਂਤ ਨਹੀਂ ਸੀ ਹੋਇਆ ਕਿ ਹੁਣ ਇਕ ਹੋਰ ਨਵਾਂ ਵਿਵਾਦ ਛਿੜ ਗਿਆ ਹੈ। ਇਸ ਵਾਰ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ 10 ਨਵੰਬਰ ਨੰ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਤਰਨਤਾਰਨ ਦੇ ਰਿਟਰਨਿੰਗ ਅਫਸਰ (ਡਿਪਟੀ ਕਮਿਸ਼ਨਰ) ਨੂੰ ਵੀ ਨੋਟਿਸ ਭੇਜ ਕੇ 17 ਨਵੰਬਰ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਜਾਰੀ ਕਰਦਿਆਂ 10 ਨਵੰਬਰ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਦੀ ਸੱਦਾ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਤਰਨਤਾਰਨ ‘ਚ ਪਾਰਟੀ ਉਮੀਦਵਾਰ ਦੇ ਚੋਣ ਪ੍ਰਚਾਰ ਦੌਰਾਨ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਤਸਵੀਰ ਲਗਾਈ ਸੀ। ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਿਉਂਕਿ ਸਟੇਜ ‘ਤੇ ਸਭ ਤੋਂ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਹੀ ਸਨ, ਇਸ ਲਈ ਉਨ੍ਹਾਂ ਨੂੰ 10 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।