Wednesday, April 16, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig News'ਆਪ' ਸਰਕਾਰ ਵੱਲੋਂ ਸੂਬੇ ਵਿੱਚ ਐਸ.ਸੀ. ਪ੍ਰਤੀਨਿਧਤਾ ਰਾਹੀਂ ਬਾਬਾ ਸਾਹਿਬ ਦੇ ਸੁਪਨਿਆਂ...

‘ਆਪ’ ਸਰਕਾਰ ਵੱਲੋਂ ਸੂਬੇ ਵਿੱਚ ਐਸ.ਸੀ. ਪ੍ਰਤੀਨਿਧਤਾ ਰਾਹੀਂ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਕੀਤਾ ਜਾ ਰਿਹਾ ਹੈ ਸਾਕਾਰ: ਮੋਹਿੰਦਰ ਭਗਤ

ਚੰਡੀਗੜ੍ਹ/ ਬਠਿੰਡਾ, 14 ਅਪ੍ਰੈਲ :

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਰਕਾਰੀ ਰਜਿੰਦਰਾ ਕਾਲਜ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੇ 134ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ਪੰਜਾਬ ਕੈਬਨਿਟ ਵਿੱਚ 6 ਐਸਸੀ ਮੰਤਰੀਆਂ ਦੇ ਨਾਲ, ਏਜੀ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸਸੀ ਸਕਾਲਰਸ਼ਿਪ ਦੀ ਵੰਡ ਕਰਕੇ  ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਰਹੀਆਂ।

ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕਿਹਾ ਕਿ  ਡਾ. ਭੀਮ ਰਾਓ ਅੰਬੇਦਕਰ ਜੀ ਦਾ ਮੰਨਣਾ ਸੀ  ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪਛੜੇ ਵਰਗਾਂ ਦੀ ਸਮੁੱਚੀ ਭਲਾਈ ਨੂੰ ਬਿਹਤਰ ਬਣਾਉਣ ਵਿੱਚ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਜਿਨ੍ਹਾਂ ਦੇ ਯਤਨਾਂ ਸਦਕਾ ਕਈ ਵਿਦਿਅਕ ਸੰਸਥਾਵਾਂ ਦੀ ਸਥਾਪਨਾ ਹੋਈ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚਣ ਦੇ ਮੌਕੇ ਮਿਲੇ।

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਅਜਿਹੀ ਉੱਚੀ ਸ਼ਖਸੀਅਤ ਜਿਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਨੇ ਇੱਕ ਸਮਾਵੇਸ਼ੀ ਅਤੇ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਦੇ ਮੁੱਖ ਨਿਰਮਾਤਾ ਡਾ. ਅੰਬੇਦਕਰ ਸਿਰਫ਼ ਇੱਕ ਕਾਨੂੰਨੀ ਵਿਦਵਾਨ ਹੀ ਨਹੀਂ ਸਨ ਸਗੋਂ ਇੱਕ ਇਨਕਲਾਬੀ ਚਿੰਤਕ, ਇੱਕ ਸਮਾਜ ਸੁਧਾਰਕ ਅਤੇ ਸਮਾਨਤਾ ਦੇ ਚੈਂਪੀਅਨ ਸਨ।

ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਡਾ. ਅੰਬੇਡਕਰ ਦੇ ਜਾਤੀ-ਅਧਾਰਤ ਵਿਤਕਰੇ ਨੂੰ ਖਤਮ ਕਰਨ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਅਧਿਕਾਰਾਂ ਲਈ ਲੜਾਈ ਲੜੀ ਅਤੇ ਇੱਕ ਵਧੇਰੇ ਸਮਾਵੇਸ਼ੀ ਸਮਾਜ ਬਣਾਉਣ ਲਈ ਕੰਮ ਕੀਤਾ। ਉਨ੍ਹਾਂ ਔਰਤਾਂ ਦੇ ਅਧਿਕਾਰਾਂ ਤੇ ਸਿੱਖਿਆ ਲਈ ਮਹੱਤਵਪੂਰਨ ਸੁਧਾਰਾਂ ਦੀ ਅਗਵਾਈ ਕੀਤੀ, ਜਿਨ੍ਹਾਂ ਵਿੱਚ ਹਿੰਦੂ ਕੋਡ ਬਿੱਲ ਅਤੇ ਜਣੇਪਾ ਲਾਭਾਂ ਦੀ ਸ਼ੁਰੂਆਤ ਸ਼ਾਮਲ ਹੈ।

ਇਸ ਤੋਂ ਪਹਿਲਾ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿੱਤ ਰਤਨ ਕੋਟਫੱਤਾ ਅਤੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜੀਵਨ ਅਤੇ ਇਤਿਹਾਸ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਸਾਨੂੰ ਇੱਕ ਅਜਿਹੇ ਭਵਿੱਖ ਵੱਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ ਜਿੱਥੇ ਹਰ ਨਾਗਰਿਕ ਬਰਾਬਰ ਖੜ੍ਹਾ ਹੋਵੇ।

ਇਸ ਤੋਂ ਪਹਿਲਾ ਜਿੱਥੇ ਪੁਲਿਸ ਦੀ ਟੁਕੜੀ ਨੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੂੰ ਇਥੇ ਪਹੁੰਚਣ ’ਤੇ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਉੱਥੇ ਹੀ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਜ਼ਦੀਕ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਬਾ ਸਾਹਿਬ ਦੇ ਜਨਮ ਦਿਵਸ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਇੱਕ ਬੂਟਾ ਵੀ ਲਗਾਇਆ।

ਸਮਾਗਮ ਮੌਕੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਆਸ਼ੀਰਵਾਦ ਸਕੀਮ ਤਹਿਤ ਲੋੜਵੰਦ ਯੋਗ ਲਾਭਪਾਤਰੀਆਂ ਨੂੰ ਸਨਮਾਨ ਪੱਤਰਾਂ ਦੀ ਵੀ ਵੰਡ ਕੀਤੀ।

ਸਮਾਗਮ ਦੇ ਅਖੀਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਅਤੇ ਹਰ ਪ੍ਰਮੁੱਖ ਸਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਮਹਿਤਾ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫ਼ਸਰ ਸ. ਬਰਿੰਦਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਨਵਦੀਪ ਜੀਦਾ, ਪੰਜਾਬ ਸ਼ਡਿਊਲ ਕਾਸਟ ਲੈਂਡ ਤੇ ਫਾਇਨੈਂਸ ਕਾਰਪੋਰੇਸ਼ਨ ਦੇ ਵਾਇਸ ਪ੍ਰਧਾਨ ਸ. ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ, ਪੰਜਾਬ ਖਾਦੀ ਤੇ ਵਿਲਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ, ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਸੁਰਿੰਦਰ ਸਿੰਘ ਬਿੱਟੂ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਈਵੈਂਟ ਇੰਚਾਰਜ ਬਿਕਰਮ ਲਵਲੀ, ਕਾਲਜ ਦੇ ਪ੍ਰਿੰਸੀਪਲ ਜਯੋਤਸਨਾ ਤੋਂ ਇਲਾਵਾ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।