Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਚਾਇਤੀ ਫੰਡਾਂ 'ਚ ਘਪਲਾ, ਪੰਜਾਬ ਵਿਜੀਲੈਂਸ ਵੱਲੋਂ ਦੋ ਗ੍ਰਿਫ਼ਤਾਰ

ਪੰਚਾਇਤੀ ਫੰਡਾਂ ‘ਚ ਘਪਲਾ, ਪੰਜਾਬ ਵਿਜੀਲੈਂਸ ਵੱਲੋਂ ਦੋ ਗ੍ਰਿਫ਼ਤਾਰ

 

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਚਾਇਤੀ ਫੰਡਾਂ ਦੀ ਦੁਰਵਰਤੋਂ  ਹੇਠ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਦਰਅਸਲ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਦੀ ਪਹਿਚਾਣ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੋਨਾ ਦੇ ਵਸਨੀਕ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਅਤੇ ਪਿੰਡ ਹਿਆਲਾ ਦੀ ਸਾਬਕਾ ਸਰਪੰਚ ਹਰਭਜਨ ਕੌਰ ਵੱਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਹਿਆਲਾ ਵੱਲੋਂ ਆਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਸਬੰਧੀ ਸ਼ਿਕਾਇਤ ਮਿਲੀ ਸੀ, ਜਿਸ ਦੇ ਆਧਾਰ ਤੇ ਜਾਂਚ ਕੀਤੀ ਗਈ ਤੇ ਕਾਰਵਾਈ ਕਰਦੇ ਹੋਏ ਉਕਤ ਦੋਵਾਂ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ਼ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਨੰਬਰ 13/2017/ਐਸ.ਬੀ.ਐਸ.ਨਗਰ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਸਾਲ 2008 ਤੋਂ ਸਾਲ 2013 ਤੱਕ ਗ੍ਰਾਮ ਪੰਚਾਇਤ ਹਿਆਲਾ ਨੂੰ ਕੁੱਲ 16,45,000 ਰੁਪਏ ਦੀਆਂ ਕੁੱਲ 9 ਗ੍ਰਾਂਟਾਂ ਪ੍ਰਾਪਤ ਹੋਈਆਂ ਸਨ। ਇਸ ਸਬੰਧੀ ਤਤਕਾਲੀ ਸਰਪੰਚ ਸੁਰਜੀਤ ਸਿੰਘ, ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਬਖਸ਼ੀਸ਼ ਰਾਮ (ਜਿਸ ਦੀ 22.09.2021 ਨੂੰ ਮੌਤ ਹੋ ਚੁੱਕੀ ਹੈ), ਕਾਰਜਕਾਰੀ ਸਰਪੰਚ/ਮੈਂਬਰ ਪੰਚਾਇਤ ਹਰਭਜਨ ਕੌਰ ਅਤੇ ਪੰਚਾਇਤ ਸਕੱਤਰ ਮੁਖਤਿਆਰ ਸਿੰਘ ਨੇ ਇਨ੍ਹਾਂ ਗ੍ਰਾਂਟਾਂ ਵਿੱਚੋਂ ਮਜ਼ਦੂਰਾਂ ਨੂੰ ਅਦਾਇਗੀ ਲਈ ਜਾਅਲੀ ਬਿੱਲ/ਰਸੀਦਾਂ ਅਤੇ ਅਧੂਰੀਆਂ ਮਸਟਰ ਰੋਲ ਜਮ੍ਹਾਂ ਕਰਵਾ ਕੇ ਉਕਤ ਗਰਾਂਟਾਂ ਵਿੱਚ ਬੇਨਿਯਮੀਆਂ ਕੀਤੀਆਂ ਸਨ।

ਫਿਲਹਾਲ ਜਾਂਚ ਦੇ ਆਧਾਰ ‘ਤੇ ਉਕਤ ਮੁਲਜ਼ਮਾਂ ਅਤੇ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ਼ ਕਰ ਲਿਆ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।