Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest NewsPSIEC ਪਲਾਟ ਘੁਟਾਲੇ ਮਾਮਲੇ ’ਚ SDE ਗ੍ਰਿਫ਼ਤਾਰ, ਜਾਅਲੀ ਫਰਮ ਬਣਾ ਕੇ ਪਲਾਂਟ...

PSIEC ਪਲਾਟ ਘੁਟਾਲੇ ਮਾਮਲੇ ’ਚ SDE ਗ੍ਰਿਫ਼ਤਾਰ, ਜਾਅਲੀ ਫਰਮ ਬਣਾ ਕੇ ਪਲਾਂਟ ਖਰੀਦਣ ਦੇ ਲੱਗੇ ਦੋਸ਼

 

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਜਿੱਥੇ ਪੰਜਾਬ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰ ਰੋਕੂ ਮੁਹਿੰਮ ’ਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਤਾਂ ਉੱਥੇ ਹੀ ਦੂਜੇ ਪਾਸੇ ਵਿਭਾਗ ਘੁਟਾਲਿਆਂ ਦੇ ਮਾਮਲੇ ’ਚ ਵੀ ਕਾਰਵਾਈ ਕਰ ਰਿਹਾ ਹੈ। ਦਰਅਸਲ ਪੰਜਾਬ ਵਿਜੀਲੈਂਸ ਵਿਭਾਗ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਉੱਪ-ਮੰਡਲ ਇੰਜਨੀਅਰ ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ’ਤੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਇਲਜ਼ਾਮ ਲਗਾਏ ਗਏ ਹਨ।

ਇਸ ਮਾਮਲੇ ਦੀ ਜਾਣਕਾਰੀ ਵਿਜੀਲੈਂਸ ਦੇ ਵਿਭਾਗ ਵੱਲੋਂ ਦਿੱਤੀ ਗਈ। ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 08.03.2024 ਨੂੰ ਐਫਆਈਆਰ ਨੰਬਰ 04, ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ  ਅਤੇ 13(1)ਏ  ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ’ਚ, ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਇਸ ਮਾਮਲੇ ’ਚ ਇੱਕ ਮੁਲਜ਼ਮ ਲੋੜੀਂਦਾ ਸੀ, ਜਿਸਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ‘ਮੈਸਰਜ਼ ਗੁਰਤੇਜ ਇੰਡਸਟਰੀਜ਼’ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੂੰ ਪੈਸੇ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ’ਚ ਇੱਕ ਪਲਾਟ ਨੰਬਰ-ਏ-394, ਅਲਾਟ ਕਰ ਦਿੱਤਾ ਸੀ। ਇਸ ਦੇ ਨਾਲ ਵਿਭਾਗੇ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਇਸ ਉਪਰੰਤ ਸਵਤੇਜ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਦਾਲਤ ਨੇ ਅੱਜ ਉਸਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।