ਚੰਡੀਗੜ੍ਹ, 15 ਸਤੰਬਰ – ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ 72 ਘੰਟਿਆਂ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਧਮਾਕੇ ਦੇ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। 11 ਸਤੰਬਰ ਨੂੰ, ਦੋ ਸ਼ੱਕੀਆਂ ਨੇ ਸੈਕਟਰ 10, ਚੰਡੀਗੜ੍ਹ ਵਿਚ ਗ੍ਰੇਨੇਡ ਧਮਾਕਾ ਕੀਤਾ ਸੀ। ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 13 ਸਤੰਬਰਨੂੰ ਇਕ ਦੋਸ਼ੀ ਰੋਹਨ ਮਸੀਹ ਨੂੰ ਕਾਬੂ ਕਰ ਲਿਆ ਸੀ। ਵੱਖ-ਵੱਖ ਸਰੋਤਾਂ ਤੋਂ ਮਿਲੀ ਸੁਰਾਗ ਦੇ ਆਧਾਰ ‘ਤੇ ਦੂਜੇ ਦੋਸ਼ੀ ਵਿਸ਼ਾਲ ਮਸੀਹ ਪੁੱਤਰ ਸਾਬੀ ਮਸੀਹ ਵਾਸੀ ਪਿੰਡ ਰਾਇਮਲ ਨੇੜੇ ਧਿਆਨਪੁਰ ਪੁਲਿਸ ਥਾਣਾ ਕੋਟਲੀ ਸੂਰਤ ਮੱਲੀਆਂ, ਬਟਾਲਾ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।