Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਕਈ ਅਹਿਮ...

ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ ‘ਤੇ ਹੋਵੇਗਾ ਹੰਗਾਮਾ

 

ਨਵੀਂ ਦਿੱਲੀ  – ਸੰਸਦ ਦੇ ਬਜਟ ਸੈਸ਼ਨ ਦੇ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਪੜਾਅ ਦੇ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਵੱਲੋਂ ਸਪਾਂਸਰਡ ਉਸ ਪ੍ਰਸਤਾਵ ’ਤੇ ਚਰਚਾ ਹੋਣੀ ਹੈ, ਜਿਸ ਵਿਚ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਜਾ ਸਕਦਾ ਹੈ, ਕਿਉਂਕਿ ਵਿਰੋਧੀ ਧਿਰ ਪਹਿਲਾਂ ਹੀ ਈਰਾਨ ਪ੍ਰਤੀ ਸਰਕਾਰ ਦੇ ਰੁਖ਼, ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ’ਤੇ ਅਮਰੀਕਾ ਵੱਲੋਂ ਦਿੱਤੀ ਗਈ ‘ਛੋਟ’ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ’ਤੇ ਹਮਲਾ ਕਰ ਰਹੀ ਹੈ।

ਇਸ ਤੋਂ ਇਲਾਵਾ ਚੋਣਾਂ ਵਾਲੇ ਸੂਬੇ ਪੱਛਮੀ ਬੰਗਾਲ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮਿੱਖਿਆ (ਐੱਸ. ਆਈ. ਆਰ.) ਦੇ ਨਤੀਜੇ, ਜਿਸ ਕਾਰਨ ਲੱਗਭਗ 60 ਲੱਖ ਨਾਂ ਹਟਾ ਦਿੱਤੇ ਗਏ ਹਨ, ਦਾ ਵੀ ਸੰਸਦੀ ਕਾਰਵਾਈ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਕਈ ਵਿਰੋਧੀ ਨੇਤਾਵਾਂ ਵੱਲੋਂ ਲਿਆਂਦਾ ਗਿਆ ਹੈ, ਜਿਨ੍ਹਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸਦਨ ਵਿਚ ‘ਸਪੱਸ਼ਟ ਤੌਰ ’ਤੇ ਪੱਖਪਾਤੀ’ ਤਰੀਕੇ ਨਾਲ ਕੰਮ ਕੀਤਾ। ਉਨ੍ਹਾਂ ਨੇ ਸਪੀਕਰ ’ਤੇ ਲੋਕ ਸਭਾ ਵਿਚ ਕੁਝ ‘ਅਣਕਿਆਸੀ ਕਾਰਵਾਈ’ ਦੀ ਗੱਲ ਕਰਦਿਆਂ ਕਾਂਗਰਸ ਮੈਂਬਰਾਂ ਵਿਰੁੱਧ ਕੁਝ ਝੂਠੇ ਦਾਅਵੇ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਚਰਚਾ ਦਾ ਜਵਾਬ ਦੇਣ ਲਈ ਸਦਨ ਵਿਚ ਨਾ ਆਉਣ ਦੀ ਬੇਨਤੀ ਕਰਨ ਦਾ ਵੀ ਦੋਸ਼ ਲਾਇਆ ਸੀ।