ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਫੌਜ ਦੇ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸ਼ਤਵਾੜ ਵਿੱਚ ਫੌਜ ਦੇ ਜਵਾਨਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਇਸ ਵਿੱਚ ਜੈਸ਼ ਕਮਾਂਡਰ ਸੈਫੁੱਲਾ ਆਪਣੇ 2 ਸਾਥੀਆਂ ਸਮੇਤ ਮਾਰਿਆ ਗਿਆ।
ਪੁਲਸ ਨੇ ਚਾਰ ਅੱਤਵਾਦੀਆਂ ‘ਤੇ ਇਨਾਮ ਰੱਖਿਆ ਹੋਇਆ ਸੀ। ਪਿਛਲੇ ਡੇਢ ਮਹੀਨੇ ਤੋਂ ਕਿਸ਼ਤਵਾੜ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚਾਰ ਅੱਤਵਾਦੀ ਦੇਖੇ ਗਏ ਸਨ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ‘ਤੇ ਇਨਾਮ ਦਾ ਐਲਾਨ ਕੀਤਾ ਸੀ। ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ 3 ਅੱਤਵਾਦੀ ਮਾਰੇ ਗਏ।ਦਰਅਸਲ, ਵ੍ਹਾਈਟ ਨਾਈਟ ਕੋਰ ਨੇ ਦੱਸਿਆ ਕਿ ਇਹ ਮੁਕਾਬਲਾ ਕਿਸ਼ਤਵਾੜ ਜ਼ਿਲ੍ਹੇ ਦੇ ਚਤਰੂ ਜੰਗਲੀ ਖੇਤਰ ਵਿੱਚ ਫੌਜ ਅਤੇ ਪੁਲਸ ਦੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਊਧਮਪੁਰ ਜ਼ਿਲ੍ਹੇ ਦੇ ਜੋਫਰ-ਮਾਰਟਾ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਸਨਿਫਰ ਕੁੱਤਿਆਂ ਅਤੇ ਡਰੋਨਾਂ ਦੀ ਮਦਦ ਨਾਲ ਕਈ ਸੁਰੱਖਿਆ ਟੀਮਾਂ ਪੂਰੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ ਤਾਂ ਜੋ ਉੱਥੇ ਲੁਕੇ ਅੱਤਵਾਦੀਆਂ ਦਾ ਪਤਾ ਲਗਾਇਆ ਜਾ ਸਕੇ