Thursday, December 26, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਸੁੰਤਤਰ ਤੇ ਨਿਰਪੱਖ ਚੋਣਾਂ ਦੀ ਯਕੀਨੀ ਲਈ ਤੈਨਾਤ ਹੋਣਗੇ 225 ਕੰਪਨੀਆਂ ਦੇ...

ਸੁੰਤਤਰ ਤੇ ਨਿਰਪੱਖ ਚੋਣਾਂ ਦੀ ਯਕੀਨੀ ਲਈ ਤੈਨਾਤ ਹੋਣਗੇ 225 ਕੰਪਨੀਆਂ ਦੇ ਸੁਰੱਖਿਆ ਬਲ- ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਲੋਕ ਸਭਾ ਚੋਣਾਂ ਦੇ ਚੱਲਦੇ ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਲਈ ਸੁਰੱਖਿਆ ਦੇ ਪੁਖ਼ਤਾ ਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਲਈ 80 ਫੀਸਦੀ ਪੁਲਿਸ ਬਲ ਤੈਨਾਤ ਕੀਤਾ ਜਾਵੇਗਾ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਚੋਣਾਂ ਮੱਦੇਨਜ਼ਰ ਇਹ ਜਾਣਕਾਰੀ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ।

ਦਰਅਸਲ ਸਪੈਸ਼ਲ ਡੀਜੀਪੀ ਨੇ ਲੋਕ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਅਤੇ ਜਲੰਧਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਰਹੇ। ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਮੌਜੂਦ ਰਹੇ।

ਉੱਚ ਅਧਿਕਾਰੀਆਂ ਨਾਲ ਹੋਈ ਬੈਠਕ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਡਿਊਟੀ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ। ਖਾਸ ਕਰ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲਿਆਂ ਦੇ ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।