Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ’ਚ ਵਧਾਈ ਗਈ ਸੁਰੱਖਿਆ! 44,000 ਪੁਲਸ ਮੁਲਾਜ਼ਮ ਕੀਤੇ ਗਏ ਤਾਇਨਾਤ

ਪੰਜਾਬ ’ਚ ਵਧਾਈ ਗਈ ਸੁਰੱਖਿਆ! 44,000 ਪੁਲਸ ਮੁਲਾਜ਼ਮ ਕੀਤੇ ਗਏ ਤਾਇਨਾਤ

 

 

ਚੰਡੀਗੜ੍ਹ/ਜਲੰਧਰ -ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 44 ਹਜ਼ਾਰ ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ’ਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

 

ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ. ਪੀਜ਼/ਐੱਸ. ਐੱਸ. ਪੀਜ਼. ਅਤੇ ਡੀ. ਆਈ. ਜੀਜ਼. ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲ੍ਹਿਆਂ ਤੋਂ ਘੱਟੋ-ਘੱਟ 75 ਫ਼ੀਸਦੀ ਪੁਲਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਸਾਰੇ ਸੀ. ਪੀ./ਐੱਸ. ਐੱਸ. ਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਤੇ ਆਮ ਲੋਕਾਂ ’ਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ’ਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰਰਾਜੀ ਤੇ ਅੰਤਰ-ਜ਼ਿਲਾ ਨਾਕੇ ਲਾਉਣ ਲਈ ਦਿਸ਼ਾ- ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ. ਜੀ. ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚੋਂ 860 ਨੂੰ ਅਤਿ-ਸੰਵੇਦਨਸ਼ੀਲ ਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ।