ਅੰਮ੍ਰਿਤਸਰ (ਜ.ਬ.)-ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਭਿਆਨਕ ਧਮਾਕੇ ਤੋਂ ਬਾਅਦ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਹੋ ਗਈਆਂ ਹਨ। ਇਸ ਦੇ ਤਹਿਤ ਅੰਮ੍ਰਿਤਸਰ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ, ਹਰ ਗੇਟ ’ਤੇ ਸਖ਼ਤ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਕਾਰਵਾਈ ਦੀ ਨਿਗਰਾਨੀ ਏ. ਡੀ. ਸੀ. ਪੀ ਵਿਸ਼ਾਲਜੀਤ ਸਿੰਘ ਨੇ ਕੀਤੀ, ਜਿਨ੍ਹਾਂ ਨਾਲ ਥਾਣਾ ਕੋਤਵਾਲੀ ਦੇ ਇੰਚਾਰਜ ਅਤੇ ਵੱਡੀ ਪੁਲਸ ਫੋਰਸ ਵੀ ਸ਼ਾਮਲ ਸੀ।
ਰਾਤ 9:30 ਵਜੇ ਦੇ ਕਰੀਬ ਹਾਲ ਗੇਟ ’ਤੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਏ. ਡੀ. ਸੀ. ਪੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਦਿੱਲੀ ਧਮਾਕੇ ਤੋਂ ਬਾਅਦ ਪੁਲਸ ਪੂਰੀ ਤਰ੍ਹਾਂ ਅਲਰਟ ‘ਤੇ ਹੈ ਅਤੇ ਅੰਮ੍ਰਿਤਸਰ ਵਿਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, ‘ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ, ਕਾਨੂੰਨ ਸਾਰਿਆਂ ’ਤੇ ਬਰਾਬਰ ਲਾਗੂ ਹੋਵੇਗਾ।

