Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਇੰਗਲੈਂਡ 'ਚ ਸਨਸਨੀਖੇਜ਼ ਵਾਰਦਾਤ ! 26 ਸਾਲਾ ਪੰਜਾਬੀ ਨੌਜਵਾਨ ਦਾ ਕਤਲ

ਇੰਗਲੈਂਡ ‘ਚ ਸਨਸਨੀਖੇਜ਼ ਵਾਰਦਾਤ ! 26 ਸਾਲਾ ਪੰਜਾਬੀ ਨੌਜਵਾਨ ਦਾ ਕਤਲ

 

ਇੰਟਰਨੈਸ਼ਨਲ – ਇੰਗਲੈਂਡ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵੁਲਵਰਹੈਂਪਟਨ ਸ਼ਹਿਰ ‘ਚ ਇਕ 26 ਸਾਲਾ ਪੰਜਾਬੀ ਨੌਜਵਾਨ, ਜਿਸ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਹੋਈ ਹੈ, ‘ਤੇ 22 ਅਕਤੂਬਰ ਨੂੰ ਜਾਨਲੇਵਾ ਹਮਲਾ ਕਰ ਕੇ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ।

ਉਸ ਸਮੇਂ ਉਸ ਦੀ ਪਛਾਣ ਨਹੀਂ ਦੱਸੀ ਗਈ ਸੀ, ਪਰ ਹੁਣ ਇਹ ਜਾਣਕਾਰੀ ਜਨਤਕ ਕਰ ਦਿੱਤੀ ਗਈ ਹੈ ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਮਾਮਲੇ ‘ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਜਾਣਕਾਰੀ ਅਨੁਸਾਰ ਨਵਪ੍ਰੀਤ ‘ਤੇ ਇਹ ਹਮਲਾ 22 ਅਕਤੂਬਰ ਨੂੰ ਸ਼ਾਮ ਕਰੀਬ 11.30 ਵਜੇ ਵੁਲਵਰਹੈਂਪਟਨ ਦੇ ਡਡਲੀ ਰੋਡ ‘ਤੇ ਸਥਿਤ ਇਕ ਕਾਰ ਪਾਰਕ ‘ਚ ਹੋਇਆ ਸੀ। ਗੰਭੀਰ ਰੂਪ ‘ਚ ਜ਼ਖ਼ਮੀ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ।

ਪੁਲਸ ਨੇ ਦੱਸਿਆ ਕਿ ਨਵਪ੍ਰੀਤ ਦੇ ਕਤਲ ਮਾਮਲੇ ‘ਚ ਇਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਕਤਲ ਦੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਬਾਕੀ 2 ਮੁਲਜ਼ਮਾਂ ਨੂੰ ਕਤਲ ਦੇ ਸ਼ੱਕ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰਨ ਮਗਰੋਂ ਜ਼ਮਾਨਤ ‘ਤੇ ਛੱਡ ਦਿੱਤਾ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ ਤੇ ਆਉਣ ਵਾਲੇ ਦਿਨਾਂ ‘ਚ ਕੁਝ ਹੋਰ ਖੁਲਾਸੇ ਹੋਣ ਦੀ ਉਮੀਦ ਹੈ।