ਬਰਸਾਤਾਂ ਦੇ ਮੌਸਮ ਅਤੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈ.ਏ.ਐਸ. ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਿਹਤ ਵਿਭਾਗ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰਿੰਕੂ ਚਾਵਲਾ, ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ, ਡਾ ਨੀਰਜਾ ਗੁਪਤਾ, ਡਾ ਨਵੀਨ ਮਿੱਤਲ, ਡਾ ਗੁਰਤੇਜ ਸਿੰਘ, ਡਾ ਪੰਕਜ, ਵਿਨੋਦ ਖੁਰਾਣਾ ਮਾਸ ਮੀਡੀਆ ਅਫਸਰ, ਦਿਵੇਸ਼ ਕੁਮਾਰ , ਹਰਮੀਤ ਸਿੰਘ ਵਿਜੈ ਕੁਮਾਰ ਜਿਲ੍ਹਾ ਹੈਲਥ ਇੰਸਪੈਕਟਰ, ਰਵਿੰਦਰ ਸ਼ਰਮਾ ਸੁਖਜਿੰਦਰ ਸਿੰਘ ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਪਹਿਲਾਂ ਤੋਂ ਜਾਰੀ ਗਤੀਵਿਧੀਆਂ ਨੂੰ ਹੋਰ ਤੇਜ ਕੀਤਾ ਜਾਵੇ ਅਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਕੰਮ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।
ਇਸ ਦੌਰਾਨ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ, ਮਲੇਰੀਆ ਵਿੰਗ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਵੱਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਤਾਂ ਜੋ ਲੋਕਾ ਨੂੰ ਜਿਆਦਾ ਤੋਂ ਜਿਆਦਾ ਜਾਗਰੂਕ ਕੀਤਾ ਜਾ ਸਕੇ । ਇਸ ਮੌਕੇ ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਮਲੇਰੀਆ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਉਹਨਾਂ ਮੱਛਰ ਦੇ ਜੀਵਨ ਸਾਈਕਲ ਬਾਰੇ ਅਤੇ ਪੈਦਾ ਹੋਣ ਵਾਲੀਆਂ ਜਗ੍ਹਾਵਾਂ ਅਤੇ ਸੋਮਿਆਂ ਬਾਰੇ ਅਤੇ ਉਹਨਾਂ ਸੋਮਿਆਂ ਨੂੰ ਖਤਮ ਕਰਨ, ਮੱਛਰ ਦੇ ਕੱਟਣ ਤੋਂ ਬਚਣ ਅਤੇ ਮਲੇਰੀਆ ਬੁਖਾਰ ਹੋਣ ਤੇ ਇਲਾਜ ਸਰਕਾਰੀ ਹਸਪਤਾਲ ਕਰਵਾਉਣ ਸਬੰਧੀ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।
ਇਸ ਦੌਰਾਨ ਜਿਲਾ ਸਿੱਖਿਆ ਅਫ਼ਸਰ ਪੰਕਜ ਅੰਗੀ, ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸੀ।