ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ, ਜਰਨੈਲ ਸਿੰਘ ਖ਼ਾਲਸਾ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿਚ ਦਿੱਤੇ ਬਿਆਨ ਦੀ ਨਿਖੇਧੀ, ਪੰਜਾਬ ਤੋਂ ਬਾਹਰ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਹੇ ਨਫ਼ਰਤੀ ਮਾਹੌਲ ਦੀ ਨਿਖੇਧੀ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਫ਼ੌਜ ਵਿਚ ਸਿੱਖਾਂ ਦਾ ਰਾਖਵਾਂ ਕੋਟਾਂ ਨਿਰਧਾਰਤ ਕਰਨ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਸੰਘਰਸ਼ ਆਦਿ ਨਾਲ ਸਬੰਧਤ ਮਤੇ ਸ਼ਾਮਲ ਹਨ।