ਵੈੱਬ ਡੈਸਕ: ਮੰਗਲਵਾਰ ਤੜਕਸਾਰ ਦਿੱਲੀ-NCR ਤੇ ਬਿਹਾਰ ਦੇ ਨਾਲ-ਨਾਲ ਹੋਰ ਕਈ ਥਾਵਾਂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲੋਕਾਂ ਨੇ ਸਵੇਰੇ ਸਾਢੇ 6 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਤੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਚੀਨ, ਤਿੱਬਤ ਅਤੇ ਭਾਰਤ ਦੇ ਵੀ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਵਿਚ ਨਾਰਥ ਬੰਗਾਲ, ਸਿੱਕਿਮ, ਦਿੱਲੀ ਤੇ ਬਿਹਾਰ ਦੇ ਵੀ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਨੇਪਾਲ ਵਿਚ ਆਏ 7.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਦਿੱਲੀ-NCR ਅਤੇ ਬਿਹਾਰ ਦੇ ਕੁਝ ਹਿੱਸਿਆਂ ਸਮੇਤ ਕਈ ਉੱਤਰੀ ਭਾਰਤੀ ਖੇਤਰਾਂ ਵਿਚ ਮਹਿਸੂਸ ਕੀਤੇ ਗਏ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGM) ਦੇ ਅਨੁਸਾਰ, ਭੂਚਾਲ ਨੇਪਾਲ-ਤਿੱਬਤ ਸਰਹੱਦ ਨੇੜੇ ਲੋਬੂਚੇ ਤੋਂ 93 ਕਿਲੋਮੀਟਰ ਉੱਤਰ-ਪੂਰਬ ਵਿਚ ਸਵੇਰੇ 6.35 ਵਜੇ ਆਇਆ।
ਇਸ ਦੌਰਾਨ ਬਿਹਾਰ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਫ਼ਿਲਹਾਲ ਭੂਚਾਲ ਕਾਰਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਼