Become a member

Get the best offers and updates relating to Liberty Case News.

― Advertisement ―

spot_img
spot_img
HomeBig NewsSGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ

SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ

 

ਅੰਮ੍ਰਿਤਸਰ- ਅੱਜ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡਾ ਫ਼ੈਸਲਾ ਲੈਂਦਿਆਂ ਗਿਆਨੀ ਰਘਬੀਰ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਹੈ। ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਕਿ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣ। ਨਾਲ ਹੀ ਉਨ੍ਹਾਂ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਇਹ ਫ਼ੈਸਲਾ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਅਗਵਾਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ।ਕਮੇਟੀ ਦੇ ਫ਼ੈਸਲੇ ਮੁਤਾਬਕ ਇਹ ਵੱਡੀ ਕਾਰਵਾਈ ਗਿਆਨੀ ਰਘਬੀਰ ਸਿੰਘ ਵੱਲੋਂ ਨਿਯਮਾਂ ਦੀ ਅਣਦੇਖੀ ਕਰਨ ਅਤੇ ਸੰਸਥਾ ਦੀ ਬਦਨਾਮੀ ਕਰਨ ਦੇ ਚੱਲਦਿਆਂ ਕੀਤੀ ਗਈ ਹੈ। ਇਸ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦੇ ਅੰਦਰ ਆਪਣਾ ਸਪਸ਼ਟੀਕਰਨ ਅਤੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰ ਨਿਰਧਾਰਤ ਸਮੇਂ ਵਿੱਚ ਕੋਈ ਢੁੱਕਵਾਂ ਸਬੂਤ ਪੇਸ਼ ਨਹੀਂ ਕੀਤਾ ਗਿਆ। ਪ੍ਰਧਾਨ ਧਾਮੀ ਨੇ ਕਿਹਾ ਕਿ SGPC ਸਿੱਖ ਮਰਯਾਦਾ ਅਤੇ ਅਨੁਸ਼ਾਸਨ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੀ ਅਤੇ ਭਵਿੱਖ ਵਿੱਚ ਵੀ ਸੰਸਥਾ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੜੀ ਕਾਰਵਾਈ ਜਾਰੀ ਰਹੇਗੀ।